The Khalas Tv Blog Punjab ਬੀਜੇਪੀ ਮਾਨ ਸਰਕਾਰ ਨੂੰ ਘੇਰਨ ਦੀ ਤਿਆਰੀ ‘ਚ
Punjab

ਬੀਜੇਪੀ ਮਾਨ ਸਰਕਾਰ ਨੂੰ ਘੇਰਨ ਦੀ ਤਿਆਰੀ ‘ਚ

ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਬਿਜਲੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ  ਪੰਜਾਬ ਸਰਕਾਰ ਦੇ ਖ਼ਿ ਲਾਫ਼ 5 ਮਈ ਨੂੰ ਪ੍ਰਦ ਰਸ਼ਨ ਕੀਤੇ ਜਾਣਗੇ। ਇਸ ਦੀ ਜਾਣਕਾਰੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਇੱਕ ਨਿੱਜੀ ਚੈਨਲ ਦੁਆਰਾ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਹ ਕਿਹਾ ਗਿਆ ਹੈ ਕਿ ਜੇਕਰ 600 ਯੂਨਿਟ ਤੋਂ ਵੱਧ ਬਿਜਲੀ ਯੂਨਿਟ ਆਉਂਦੇ ਹਨ ਤਾਂ ਉਪਭੋਗਤਾ ਨੂੰ ਪੂਰਾ ਬਿਜਲੀ ਬਿੱਲ ਆਵੇਗਾ। ਜੋ ਕਿ ਪੰਜਾਬ ਦੇ ਲੋਕਾਂ ਨਾਲ ਵਾਅਦਾ ਖਿਲਾਫੀ ਹੈ। 

ਉਨ੍ਹਾਂ ਨੇ ਕਿਹਾ ਕਿ 5 ਮਈ ਨੂੰ ਸੂਬੇ ਭਰ ‘ਚ ਭਾਜਪਾ ਪੰਜਾਬ ਸਰਕਾਰ ਦੇ ਖ਼ਿ ਲਾਫ਼ ਪ੍ਰਦਰ ਸ਼ਨ ਕਰੇਗੀ ਅਤੇ ਫ੍ਰੀ ਬਿਜਲੀ ‘ਤੇ ਲਗਾਈ ਸ਼ਰਤ ਦਾ ਵਿਰੋਧ ਕੀਤਾ ਜਾਵੇਗਾ। 600 ਯੂਨਿਟ ਤੋਂ ਬਾਅਦ ਪੂਰੇ ਬਿੱਲ ਦੀ ਸ਼ਰਤ ਦਾ ਵਿਰੋਧ ਕੀਤਾ ਜਾਵੇਗਾ। ਸ਼ਰਮਾ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ  ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਫ੍ਰੀ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਹੁਣ ਉਸ ਤੋਂ ਪਿੱਛੇ ਹਟ ਰਹੀ ਹੈ। ਸ਼ਰਮਾਂ ਨੇ ਇਹ ਵੀ ਕਿਹਾ ਕਿ ਅਸੀਂ ਲੋਕਾਂ ਨੂੰ ਅਪੀਲ ਕਰਾਂਗੇ ਕਿ ਉਹ ਬਿੱਲ ਨਾ ਭਰਨ ਅਤੇ ਜੇਕਰ ਕੋਈ ਉਨ੍ਹਾਂ ਦਾ ਬਿਜਲੀ ਕੁਨੈਕਸ਼ਨ ਕੱਟਦਾ ਹੈ ਤਾਂ ਭਾਜਪਾ ਵਰਕਰ ਉਨ੍ਹਾਂ ਦਾ ਕੁਨੈਕਸ਼ਨ ਦੁਬਾਰਾ ਜੋੜ ਦੇਣਗੇ। ਅਸੀਂ ਬਿਜਲੀ ਵਿਭਾਗ ਨੂੰ ਖਪਤਕਾਰਾਂ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਣ ਦੇਵਾਂਗੇ।

ਸੁਭਾਸ਼ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਸੂਬੇ ਵਿੱਚ ਕਈ-ਕਈ ਘੰਟੇ ਬਿਜਲੀ ਕੱਟ ਲੱਗ ਰਹੇ ਹਨ। ਇਸ ਲਈ ਅਸੀਂ ਹੁਣ ਸੜਕ ‘ਤੇ ਉਤਰਾਂਗੇ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੇ ਮਾਮਲੇ ‘ਚ ਜੋ ਫੈਸਲਾ ਦਿੱਤਾ ਹੈ, ਉਹ ਪੰਜਾਬ ਸਰਕਾਰ ਦੇ ਮੂੰਹ ‘ਤੇ ਕਰਾਰੀ ਚਪੇੜ ਹੈ।

Exit mobile version