Punjab

ਭਾਜਪਾ ਮਹਿਲਾ ਵਰਕਰਾਂ ਨੇ ਜੈਇੰਦਰ ਕੌਰ ਦੀ ਅਗਵਾਈ ‘ਚ ਇਸ ਕਾਰਨ ਪੰਜਾਬ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਬਿਊਰੋ ਰਿਪੋਰਟ – ਪੰਜਾਬ ਭਾਜਪਾ (Punjab BJP) ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ (Jai Inder Kaur) ਨੇ ਪੰਜਾਬ ਵਿੱਚ ਵਧ ਰਹੇ ਅਪਰਾਧਾਂ ਨੂੰ ਲੈ ਕੇ ਆਪਣੀਆਂ ਮਹਿਲਾਵਾਂ ਸਾਥੀਆਂ ਦੇ ਨਾਲ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨ ਦਿਹਾੜੇ ਹਮਲੇ ਹੋ ਰਹੇ ਹਨ ਅਤੇ ਔਰਤਾਂ ਵਿਰੁੱਧ ਅਪਰਾਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਸਰਕਾਰ ਤੋਂ ਉੱਠ ਗਿਆ ਹੈ ਅਤੇ ਇਹ ਸਰਕਾਰ ਲੋਕਾਂ ਵਿੱਚ ਆਪਣੀ ਭਰੋਸੇਯੋਗਤਾ ਨੂੰ ਗਵਾ ਚੁੱਕੀ ਹੈ। 

ਦੱਸ ਦੇਈਏ ਕਿ ਇਹ ਰੋਸ ਪ੍ਰਦਰਸ਼ਨ ਅੰਮ੍ਰਿਤਸਰ ਵਿੱਚ ਐਨ.ਆਰ.ਆਈ ਦੇ ਘਰ ਵੜ ਕੇ ਗੋਲੀਆਂ ਚਲਾਉਣ ਕਰਕੇ ਕੀਤਾ ਗਿਆ ਹੈ। ਜੈਇੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਿੱਚ ਵਧ ਰਹੇ ਅਪਰਾਧਾਂ ਨੂੰ ਠੱਲ ਪਾਉਣ ਲਈ ਠੋਸ ਕਦਮ ਚੁੱਕਣ ਤਾਂ ਜੋ ਪੰਜਾਬ ਦੇ ਲੋਕ ਸੁਰੱਖਿਅਤ ਰਹਿ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਦੇਖਣ ਦੇ ਬਜਾਏ ਹਰਿਆਣਾ ਵਿੱਚ ਫਰਜ਼ੀ ਇਸ਼ਤਿਹਾਰਾਂ ‘ਤੇ ਪੰਜਾਬ ਦਾ ਪੈਸਾ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਸ ਸਰਕਾਰ ਵਿੱਚ ਸੂਬਾ ਜੰਗਲ ਰਾਜ ਵਿੱਚ ਬਦਲ ਗਿਆ ਹੈ। ਧਰਨੇ ਤੋਂ ਬਾਅਦ ਜੈਇੰਦਰ ਕੌਰ ਤੇ ਹੋਰ ਭਾਜਪਾ ਵਰਕਰਾਂ ਵੱਲੋਂ ਮੁਹਾਲੀ ਦਾ ਵਾਧੂ ਚਾਰਜ ਸੰਭਾਲ ਰਹੀ ਚੰਡੀਗੜ੍ਹ ਦੱਖਣੀ ਦੀ ਐਸ.ਡੀ.ਐਮ ਨੂੰ ਮੁੱਖ ਮੰਤਰੀ ਦੇ ਨਾਨ ਮੰਗ ਪੱਤਰ ਵੀ ਸੌਂਪਿਆ ਹੈ।  ਇਸ ਦੇ ਨਾਲ ਹੀ ਜੈ ਇੰਦਰ ਕੌਰ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਵੱਧ ਰਹੇ ਅਪਰਾਧਾਣ ਨੂੰ ਨੱਥ ਪਾਉਣ ਅਤੇ ਅਮਨ ਕਾਨੂੰਨ ਦੀ ਬਹਾਲੀ ਲਈ ਠੋਸ ਕਦਮ ਨਾ ਚੁੱਕੇ ਤਾਂ ਭਾਜਪਾ ਮਹਿਲਾ ਮੋਰਚਾ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਦੇ ਅਸਤੀਫੇ ਲਈ ਰੋਸ ਪ੍ਰਦਰਸ਼ਨ ਕਰਨਗੀਆਂ।

ਇਹ ਵੀ ਪੜ੍ਹੋ –   UPI ਰਾਹੀਂ ਕੁਝ ਹੀ ਮਿੰਟਾਂ ‘ਚ ਮਿਲੇਗਾ ਲੋਨ!