The Khalas Tv Blog India ਭਾਜਪਾ ਨੂੰ ਜਿਤਾ ਇਆ ਮਸ਼ੀ ਨੀ ਵੋਟਾਂ ਨੇ : ਟਿਕੈਤ
India

ਭਾਜਪਾ ਨੂੰ ਜਿਤਾ ਇਆ ਮਸ਼ੀ ਨੀ ਵੋਟਾਂ ਨੇ : ਟਿਕੈਤ

‘ਦ ਖ਼ਾਲਸ ਬਿਊਰੋ : ਉੱਤਰ ਪ੍ਰਦੇਸ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਭਾਜਪਾ ‘ਤੇ ਤਿੱ ਖਾ ਪ੍ਰਤੀ ਕਰਮ ਦਿੰਦਿਆਂ ਕਿਹਾ ਕਿ ਇਹ ਭਾਜਪਾ ਦੀ ਜਿੱਤ ਨਹੀਂ ਹੈ ਕਿਉਕਿ ਲੋਕਾਂ ਨੇ ਭਾਜਪਾ ਨੂੰ ਵੋਟ ਨਹੀਂ ਪਾਈ। ਉਨ੍ਹਾਂ ਨੇ ਕਿਹਾ ਕਿ ਇਹ ਮਸ਼ੀਨ ਵੋਟ ਹੈ, ਇਸ ਲਈ ਭਾਜਪਾ ਨੂੰ ਬਹੁਮਤ ਮਿਲਿਆ ਹੈ। ਉਨ੍ਹਾਂ ਨੇ ਕਿਹਾ,‘ਅਸੀਂ 13 ਮਹੀਨਿਆਂ ਤੱਕ ਕਿਸਾਨ ਅੰਦੋਲਨ ਨੂੰ ਸਫਲਤਾਪੂਰਵਕ ਚਲਾਇਆ। ਉਨ੍ਹਾਂ ਨੇ ਕਿਹਾ ਕਿ ਅਸੀਂ ‘ਅੰਦੋਲਨਕਾਰੀ’ ਹਾਂ ਅਤੇ ਭਾਜਪਾ ‘ਵੋਟਕਾਰੀ’ ਹੈ।

ਉਨਾਂ ਨੇ ਇਹ ਵੀ ਕਿਹਾ ਕਿ  ਇਸ ਵਾਰ ਸਾਰੀਆਂ ਸਿਆਸੀ ਪਾਰਟੀਆਂ ਨੇ ਕਿਸਾਨਾਂ ਨੂੰ ਗੰ ਭੀਰਤਾ ਨਾਲ ਲਿਆ ਅਤੇ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਉਨ੍ਹਾਂ ਦੀ ਭਲਾਈ ਨੂੰ ਸ਼ਾਮਲ ਕੀਤਾ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕੌਣ ਜਿੱਤਦਾ ਹੈ ਪਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਚਾਹੀਦਾ ਹੈ।’ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ‘ਤੇ ਕਿਸਾਨ ਅੰਦੋਲਨ ਦੇ ਪ੍ਰਭਾਵ ਬਾਰੇਟਿਕੈਤ ਨੇ ਕਿਹਾ, ‘ਕਿਸਾਨ ਅੰਦੋਲਨ ਨੇ ਭਾਜਪਾ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ।’ ਉਨ੍ਵਾਂ ਨੇ ਇਹ ਵੀ ਕਿਹਾ ਕਿ ਦੇਸ਼ ਵਿੱਚ ਬੈਲਟ ਪਾਪਰ ਰਾਹੀਂ ਵੋਟਾਂ ਪੈਣੀਆਂ ਚਾਹੀਦੀਆਂ ਹਨ।

ਉਨ੍ਹਾਂ ਨੇ ਇਹ ਆਸ ਪ੍ਰਗਟਾਈ ਹੈ ਕਿ ਉੱਤਰ ਪ੍ਰਦੇਸ਼, ਪੰਜਾਬ, ਗੋਆ, ਮਨੀਪੁਰ ਅਤੇ ਉੱਤਰਾਖੰਡ ਦੀਆਂ ਨਵੀਆਂ ਸਰਕਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਲਈ ਕੰਮ ਕਰਨਗੀਆਂ। ਉਨ੍ਹਾਂ ਟਵੀਟ ਕੀਤਾ, “ਲੋਕਤੰਤਰ ਦੇ ਤਿਉਹਾਰ ਵਿੱਚ ਜਨਤਾ ਦਾ ਫੈਸਲਾ ਸਰਵਉੱਚ ਹੁੰਦਾ ਹੈ। ਕਿਸਾਨ ਅੰਦੋਲਨ ਨੇ ਆਪਣਾ ਪ੍ਰਭਾਵ ਦਿਖਾਇਆ ਹੈ। ਅਸੀਂ ਉਮੀਦ ਕਰਦੇ ਹਾਂ ਕਿ ਜਿਹੜੀਆਂ ਵੀ ਸਰਕਾਰਾਂ ਬਣੀਆਂ ਹਨ, ਉਹ ਆਪਣੇ-ਆਪਣੇ ਰਾਜਾਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਿਕਾਸ ਲਈ ਕੰਮ ਕਰਨਗੀਆਂ। “ਸਭ ਨੂੰ ਜਿੱਤ ‘ਤੇ ਵਧਾਈ।

Exit mobile version