The Khalas Tv Blog Punjab ਭਾਜਪਾ ਦੀ ਰਾਜਪਾਲ ਨੂੰ ਚਿੱਠੀ! ਸੂਬਾ ਸਰਕਾਰ ‘ਤੇ ਲਗਾਏ ਗੰਭੀਰ ਇਲਜ਼ਾਮ
Punjab

ਭਾਜਪਾ ਦੀ ਰਾਜਪਾਲ ਨੂੰ ਚਿੱਠੀ! ਸੂਬਾ ਸਰਕਾਰ ‘ਤੇ ਲਗਾਏ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ – ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਮਾਹੌਲ ਭਖਦਾ ਜਾ ਰਿਹਾ ਹੈ ਅਤੇ ਇਸ ਦੌਰਾਨ ਹੁਣ ਭਾਜਪਾ ਨੇ ਸੂਬੇ ਦੀ ਸੱਤਾਧਾਰੀ ਪਾਰਟੀ ਤੇ ਵੱਡੇ ਇਲਜ਼ਾਮ ਲਗਾ ਰਾਜਪਾਲ ਨੂੰ ਪੱਤਰ ਲਿਖਿਆ ਹੈ। ਭਾਜਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਸਕਦੀ ਹੈ। ਉਨ੍ਹਾਂ ਦੇ ਉਮੀਦਵਾਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਦੋਂ ਕਿ ਪਟਿਆਲਾ ਵਿੱਚ ਇੱਕ ਉਮੀਦਵਾਰ ਨਾਮਜ਼ਦਗੀ ਭਰਨ ਤੋਂ ਬਾਅਦ ਜਾ ਰਿਹਾ ਸੀ ਤਾਂ ਉਸ ਨੂੰ ਨਾਜਾਇਜ਼ ਹਿਰਾਸਤ ਵਿੱਚ ਲੈ ਲਿਆ ਗਿਆ।

ਪੰਜਾਬ ਦੇ ਰਾਜਪਾਲ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਸੀਂ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਵੱਲ ਤੁਹਾਡਾ ਧਿਆਨ ਦਿਵਾਉਣਾ ਚਾਹੁੰਦੇ ਹਾਂ। ਪਤਾ ਲੱਗਾ ਹੈ ਕਿ ਸਿਆਸੀ ਪੱਖਪਾਤ ਦੇ ਪ੍ਰਭਾਵ ਹੇਠ ਕੰਮ ਕਰ ਰਹੀ ਪੰਜਾਬ ਸਰਕਾਰ ਸਿਆਸੀ ਲਾਹਾ ਲੈਣ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰ ਰਹੀ ਹੈ। ਅਜਿਹੀਆਂ ਕਾਰਵਾਈਆਂ ਨਾ ਸਿਰਫ਼ ਲੋਕਤਾਂਤਰਿਕ ਪ੍ਰਕਿਰਿਆ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ ਸਗੋਂ ਚੋਣਾਂ ਦੀ ਨਿਰਪੱਖਤਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਵੀ ਢਾਹ ਲਾ ਰਹੀਆਂ ਹਨ।

भाजपा द्वारा गवर्नर को लिखा गया खत।

ਇਹ ਵੀ ਪੜ੍ਹੋ – ਚੋਣ ਕਮਿਸ਼ਨ ਨੇ ਚੋਣਾਂ ਦੀ ਖਿੱਚੀ ਤਿਆਰੀ! ਅਬਜ਼ਰਵਰ ਕੀਤੇ ਤਾਇਨਾਤ

 

Exit mobile version