Punjab

ਭਾਜਪਾ ਦੇ ਨੌਜਵਾਨ ਮੋਰਚਾ ਦੇ ਬਲਾਕ ਪ੍ਰਧਾਨ ਦਾ ਹੋਇਆ ਕਤਲ!

ਬਿਉਰੋ ਰਿੁਪੋਰਟ – ਕਪੂਰਥਲਾ (Kapurthala) ਵਿਚ ਦੇਰ ਰਾਤ ਭਾਜਪਾ ਦੇ ਨੌਜਵਾਨ ਮੋਰਚਾ ਦੇ ਸੁਲਤਾਨਪੁਰ ਲੋਧੀ ਬਲਾਕ ਦੇ ਪ੍ਰਧਾਨ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਅੰਜਾਮ ਦਿੱਤਾ ਗਿਆ ਹੈ ਅਤੇ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਦੋਵਾਂ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਹਨੀ ਕੁਮਾਰ ਵਜੋਂ ਹੋਈ ਹੈ। ਪਰਿਵਾਰ ਵੱਲੋਂ ਇਲਾਕੇ ਦੇ ਕੁਝ ਨੌਜਵਾਨਾਂ ਤੇ ਕਤਲ ਦਾ ਇਲਜ਼ਾਮ ਲਗਾਇਆ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਪਰਿਵਾਰ ਦੀ ਸ਼ਿਕਾਇਤ ਤੇ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ – ਨਿੱਝਰ ਮਾਮਲੇ ’ਚ ਕੈਨੇਡਾ ਸਰਕਾਰ ਦਾ ਨਵਾਂ ਬਿਆਨ, ‘ਇਸ ਮਾਮਲੇ ਨਾਲ PM ਮੋਦੀ ਦਾ ਕੋਈ ਸਬੰਧ ਨਹੀਂ’