The Khalas Tv Blog Punjab ਹਲਕਾ ਬਰਨਾਲਾ ’ਚ AAP ਨੂੰ ਮਿਲਿਆ ਬਲ! BJP ਉਮੀਦਵਾਰ ਧੀਰਜ ਦਦਾਹੂਰ ਹੋਰ ਆਗੂਆਂ ਸਣੇ ‘ਆਪ’ ’ਚ ਸ਼ਾਮਲ
Punjab

ਹਲਕਾ ਬਰਨਾਲਾ ’ਚ AAP ਨੂੰ ਮਿਲਿਆ ਬਲ! BJP ਉਮੀਦਵਾਰ ਧੀਰਜ ਦਦਾਹੂਰ ਹੋਰ ਆਗੂਆਂ ਸਣੇ ‘ਆਪ’ ’ਚ ਸ਼ਾਮਲ

ਬਿਉਰੋ ਰਿਪੋਰਟ: ਪੰਜਾਬ ਦੀਆਂ 4 ਵਿਧਾਨ ਸਭਾ ਦੀਆਂ ਜ਼ਿਮੀਨ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਬਰਨਾਲਾ ਵਿੱਚ ਵੱਡਾ ਬਲ ਮਿਲਿਆ ਹੈ। ਬਰਨਾਲਾ ਵਿੱਚ ਬੀਜੇਪੀ ਦੇ ਸੀਨੀਅਰ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਦਦਾਹੂਰ ਅੱਜ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

ਉਨ੍ਹਾਂ ਦੇ ਨਾਲ-ਨਾਲ ਭਾਜਪਾ ਨਾਲ਼ ਸਬੰਧ ਰੱਖਦੇ ਮੌਜੂਦਾ ਕੌਂਸਲਰ ਨੀਰਜ, ਸਾਬਕਾ ਸੀਨੀਅਰ ਅਕਾਲੀ ਆਗੂ ਗੁਰਨਾਮ ਸਿੰਘ ਵਾਹਿਗੁਰੂ, ਵਾਲਮੀਕਿ ਸਮਾਜ ਦੇ ਕੌਮੀ ਪ੍ਰਧਾਨ ਤੇ ਸਾਬਕਾ ਸੀਨੀਅਰ ਅਕਾਲੀ ਆਗੂ ਰਿੰਕਾ ਕੁਤਬਾ ਬਾਹਮਣੀਆਂ ਅਤੇ ਸਾਬਕਾ ਕੌਂਸਲਰ ਸਰੋਜ ਰਾਣੀ ਨੇ ਵੀ ‘ਆਪ’ ਦਾ ਪੱਲਾ ਫੜ ਲਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਸਨਮਾਨ ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਸੀਐਮ ਮਾਨ ਦੇ ਨਾਲ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੀ ਹਾਜ਼ਰ ਸਨ। ਆਮ ਆਦਮੀ ਪਾਰਟੀ ਪੰਜਾਬ ਦੇ ਸੋਸ਼ਲ ਮੀਡੀਆ ਹੈਂਡਲ ਤੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਦੱਸ ਦੇਈਏ ਧੀਰਜ ਦਦਾਹੂਰ 26 ਸਾਲ ਤੱਕ ਭਾਜਪਾ ਨਾਲ ਜੁੜੇ ਰਹੇ ਹਨ। 1988 ਤੋਂ ਉਹ RSS ਨਾਲ ਵੀ ਜੁੜੇ ਹੋਏ ਸਨ। ਉਹ ਭਾਜਪਾ ਦੇ ਬਰਨਾਲਾ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਇਲਾਕੇ ਦੇ ਨਾਮਵਰ ਕਮਿਸ਼ਨ ਏਜੰਟ ਅਤੇ ਰਾਈਸ ਸ਼ੈਲਰ ਵੀ ਹਨ ਅਤੇ ਕਮਿਸ਼ਨ ਏਜੰਟ ਐਸੋਸੀਏਸ਼ਨ ਬਰਨਾਲਾ ਦੇ ਚੁਣੇ ਹੋਏ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਵਿੱਚ ਭਾਜਪਾ ਦੇ ਕਈ ਵਿਧਾਨ ਸਭਾ ਅਤੇ ਲੋਕ ਸਭਾ ਹਲਕਿਆਂ ਦੇ ਇੰਚਾਰਜ ਵੀ ਰਹਿ ਚੁੱਕੇ ਹਨ।

Exit mobile version