The Khalas Tv Blog India ਭਗਵੰਤ ਮਾਨ ‘ਤੇ ਭਾਜਪਾ ਦਾ ਹਾਸਾ ਠੱਠਾ
India Punjab

ਭਗਵੰਤ ਮਾਨ ‘ਤੇ ਭਾਜਪਾ ਦਾ ਹਾਸਾ ਠੱਠਾ

‘ਦ ਖ਼ਾਲਸ ਬਿਊਰੋ : ਸੰਗਰੂਰ ਤੋਂ ਲੋਕ ਸਭਾ ਦੇ ਮੈਂਬਰ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਬਣਾਏ ਜਾਣ ‘ਤੇ ਭਾਰਤੀ ਜਨਤਾ ਪਾਰਟੀ ਨੇ ਹਾਸਾ ਠੱਠਾ ਕੀਤਾ ਹੈ। ਭਾਜਪਾ ਨੇ ਆਮ ਆਦਮੀ ਪਾਰਟੀ (ਆਪ) ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਐਲਾਨ ਨਾਲ ਸੂਬੇ ਦੀ ਮੁੱਖ ਵਿਰੋਧੀ ਪਾਰਟੀ ਨੇ ਵੀ ਆਪਣੀ ‘ਸ਼ ਰਾਬ ਨੀਤੀ’ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਟਵੀਟ ਕਰਦਿਆਂ ਕਿਹਾ ਹੈ  ਕਿ ਮੁੱਖ ਮੰਤਰੀ ਦਾ ਫੈਸਲਾ ਜਨਤਾ ਦੀਆਂ ਵੋਟਾਂ ਨਾਲ ਹੁੰਦਾ ਹੈ, ਨਾ ਕਿ ਮਿਸਡ ਕਾਲਾਂ ਰਾਹੀਂ।

ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦੇ ਐਲਾਨ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਆਪਣੀ ਸ਼ ਰਾਬ ਨੀਤੀ ਦਾ ਵੀ ਐਲਾਨ ਕਰ ਦਿੱਤਾ ਹੈ। ਇਹ ਪਾਰਟੀ ਨ ਸ਼ਿਆਂ ਨਾਲ ਲੜ ਰਹੇ ਪੰਜਾਬ ਨੂੰ ਨ ਸ਼ਿਆਂ ਵੱਲ ਧੱਕਣਾ ਚਾਹੁੰਦੀ ਹੈ। ਉਨ੍ਹਾਂ ਨੇ ਇਹ ਵੀ  ਕਿਹਾ ਕਿ ਪੰਜਾਬ ਦੇ ਲੋਕ ਫੈਸਲਾ ਕਰਨਗੇ ਕਿ ਕਿਸ ਨੂੰ ਹੀਰੋ ਬਣਾਉਣਾ ਹੈ। ਉਨ੍ਹਾਂ ਦੋ ਸ਼ ਲਾਇਆ, ‘ਜਿਸ ਵਿਅਕਤੀ ਵਿਰੁੱਧ ਉਸੀ ਦੀ ਪਾਰਟੀ ਦੇ ਸਾਥੀ ਨੇ ਲਿਖਤੀ ਦਰਖ਼ਾਸਤ ਦਿੱਤੀ ਸੀ ਕਿ ਉਸ ਨਾਲ ਬੈਠਣਾ ਮੁਸ਼ਕਲ ਹੈ, ਕਿਉਂਕਿ ਉਹ ਰੱਜ ਕੇ ਸ਼ ਰਾਬ ਪੀਣ ਦਾ ਸ਼ੌਕੀਨ ਹੈ ।

Exit mobile version