Punjab

ਚੰਡੀਗੜ੍ਹ ‘ਚ ਬੀਜੇਪੀ ਕਿਸਦੇ ਖਿਲਾਫ ਕਿਉਂ ਕਰ ਰਹੀ ਹੈ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਵੱਲੋਂ ਚੰਡੀਗੜ੍ਹ ਵਿੱਚ ਨਸ਼ੇ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਜੇਪੀ ਯੁਵਾ ਮੋਰਚੇ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵੱਲੋਂ ਕੈਪਟਨ ਦੀ ਰਿਹਾਇਸ਼ ਦਾ ਘਿਰਾਉ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਵੀ ਤਾਇਨਾਤ ਹੈ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਦੇ ਸੈਕਟਰ 17 ਵਿੱਚ ਬੈਰੀਕੇਡਿੰਗ ਕੀਤੀ ਗਈ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ।