‘ਦ ਖ਼ਾਲਸ ਬਿਊਰੋ :- ਪੰਜਾਬ ਦੀ ਵੱਡੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 32 ਕਿਸਾਨ ਜਥੇਬੰਦੀਆਂ ਵੱਲੋਂ ਇੱਕ ਦਿਨ ਦੀ ਭੁੱਖ ਹੜਤਾਲ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਬੀਕੇਯੂ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਲਈ ਨਹੀਂ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ, “ਇੱਕ ਦਿਨ ਦੀ ਭੁੱਖ ਹੜਤਾਲ ਕਰਨ ਦਾ 32 ਜਥੇਬੰਦੀਆਂ ਦਾ ਆਪਣਾ ਪ੍ਰੋਗਰਾਮ ਹੈ। ਅਸੀਂ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਨਹੀਂ ਹਾਂ। ਇਨ੍ਹਾਂ ਸਟੇਜਾਂ ‘ਤੇ ਹਰ ਜਥੇਬੰਦੀ ਆਪਣਾ ਪ੍ਰੋਗਰਾਮ ਕਰ ਸਕਦੀ ਹੈ। ਪਰ ਸਾਡੀ ਸ਼ਮੂਲੀਅਤ ਇਸ ਪ੍ਰੋਗਰਾਮ ਵਿੱਚ ਨਹੀਂ ਹੈ।” ਬੀਕੇਯੂ ਏਕਤਾ ਉਗਰਾਹਾਂ ਇਸ ਵੇਲੇ ਟਿੱਕਰੀ ਬਾਰਡਰ ‘ਤੇ ਧਰਨਾ ਲਗਾ ਕੇ ਬੈਠੀ ਹੋਈ ਹੈ।