‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਔਰਤ ਦਿਹਾੜੇ ਮੌਕੇ ਕੱਲ੍ਹ 8 ਮਾਰਚ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਟਿਕਰੀ ਬਾਰਡਰ, ਪਕੌੜਾ ਚੌਕ ਬਹਾਦੁਰਗੜ ਵਿਖੇ ਪ੍ਰੋਗਰਾਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਬੀਕੇਯੂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਭਰ ਦੀਆਂ ਹਜ਼ਾਰਾਂ ਔਰਤਾਂ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨਗੀਆਂ। ਇਹ ਪ੍ਰੋਗਰਾਮ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਇੱਕ ਪ੍ਰਮੁੱਖ ਘਟਨਾ ਬਣਨ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪੂਰੇ ਦੇਸ਼ ਦੇ ਲੋਕਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।
