ਬਿਉਰੋ ਰਿਪੋਰਟ – ਭਾਰਤੀ ਕਿਸਾਨ ਯੂਨੀਅਨ (BKU) ਵੱਲੋਂ ਜ਼ਿਮਨੀ ਚੋਣਾਂ (By Poll Election) ਲੜ ਰਹੇ ਭਾਜਪਾ (BJP) ਅਤੇ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਦੱਸਿਆ ਕਿ ਉਹ 14 ਨਵੰਬਰ ਤੋਂ ਲੈ ਕੇ 19 ਨਵੰਬਰ ਤੱਕ ਹਲਕੇ ਗਿੱਦੜਬਾਹਾ ਅਤੇ ਬਰਨਾਲਾ ਦੇ ਪਿੰਡਾਂ ਵਿਚ ਜਾ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਇਸ ਸਬੰਧੀ ਬੀਕੇਯੂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ (Joginder Singh Ugharan) ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਵੱਲੋਂ ਅੱਜ ਬਰਨਾਲਾ ਦੇ ਡੀਸੀ ਦਾ ਘਿਰਾਓ ਕਰਨ ਦੀ ਫੈਸਲਾ ਕੀਤਾ ਗਿਆ ਹੈ ਅਤੇ ਪਹਿਲਾਂ ਦੀ ਤਰ੍ਹਾਂ ਹੀ ਟੋਲ ਫਰੀ ਕੀਤਾ ਜਾਵੇਗਾ।
ਉਨ੍ਹਾਂ ਹੋਰ ਜਾਣਕਾਰੀ ਦਿੰਦੇ ਕਿਹਾ ਕਿ ਕਿਸਾਨਾਂ ਦੀ ਮੰਡੀਆਂ ਵਿਚ ਫਸਲ ਨਹੀਂ ਖਰੀਦੀ ਜਾ ਰਹੀ ਅਤੇ ਕਿਸਾਨ ਖੱਜਲ ਖਰਾਬ ਹੋ ਰਹੇ ਹਨ। ਇਸ ਨੂੰ ਦੇਖਦਿਆਂ ਹੋਇਆ ਕਿਸਾਨਾਂ ਵੱਲੋਂ ਭਾਜਪਾ ਅਤੇ ਆਮ ਆਦਮੀ ਪਾਰਟੀਆਂ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ – ਬਿੱਟੂ ਦੇ ਫੂਕੇ ਜਾਣਗੇ ਪੁਤਲੇ! ਮਾਝੇ ‘ਚੋਂ ਵੱਡੇ ਜਥੇ ਰਵਾਨਾ