India Punjab

ਬੇਅਦਬੀ ਕਾਂਡ : ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਲਿਜਾਣ ਲਈ ਸੁਪਰੀਮ ਕੋਰਟ ਪੁੱਜੇ ਡੇਰਾ ਪ੍ਰੇਮੀ

Blasphemy case: Dera lovers reached the Supreme Court to move the hearing of the cases out of Punjab

ਫ਼ਰੀਦਕੋਟ ਦੇ ਚੀਫ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਬੇਅਦਬੀ ਕਾਂਡ ਵਿੱਚ ਜੁੜੇ ਤਿੰਨ ਫੌਜਦਾਰੀ ਕੇਸਾਂ ਨੂੰ ਪੰਜਾਬ ਤੋਂ ਬਾਹਰ ਲਿਜਾਣ ਲਈ ਡੇਰਾ ਪ੍ਰੇਮੀਆਂ ਨੇ ਦੇਸ਼ ਦੀ ਸੀਖਰਲੀ ਅਦਾਲਤ ਸੁਪਰੀਮ ਕੋਰਟ ( Supreme Court ) ਤੱਕ ਪਹੁੰਚ ਕੀਤੀ ਹੈ।ਬਲਾਤਕਾਰੀ ਸਾਧ  ਰਾਮ ਰਹੀਮ ਅਤੇ ਪੰਜ ਹੋਰ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਅਤੇ ਪੰਜਾਬ ਦੀਆਂ ਅਦਾਲਤਾਂ ਵਿੱਚ ਡੇਰਾ ਪ੍ਰੇਮੀ ਆਜ਼ਾਦ ਤਰੀਕੇ ਨਾਲ ਆਪਣਾ ਕੇਸ ਨਹੀਂ ਲੜ ਸਕਦੇ।

ਸਿਖਰਲੀ ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਬੇਅਦਬੀ ਕਾਂਡ ਵਿੱਚ ਨਾਮਜ਼ਦ ਮੁਲਜ਼ਮ ਮਹਿੰਦਰਪਾਲ ਬਿੱਟੂ ਦਾ ਅਦਾਲਤੀ ਹਿਰਾਸਤ ਦੌਰਾਨ ਜੇਲ੍ਹ ਵਿੱਚ ਕਤਲ ਹੋ ਚੁੱਕਾ ਹੈ ਅਤੇ ਪ੍ਰਦੀਪ ਸਿੰਘ ਦਾ ਦੋ ਮਹੀਨੇ ਪਹਿਲਾਂ ਕੋਟਕਪੂਰਾ ਵਿੱਚ ਉਸ ਦੀ ਦੁਕਾਨ ’ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਨ੍ਹਾਂ ਘਟਨਾਵਾਂ ਨੂੰ ਆਧਾਰ ਬਣਾ ਕੇ ਬਾਕੀ ਮੁਲਜ਼ਮਾਂ ਦੀ ਵੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। ਸੁਪਰੀਮ ਕੋਰਟ ਵਿੱਚ ਡੇਰਾ ਪ੍ਰੇਮੀਆਂ ਦੀ ਇਸ ਪਟੀਸ਼ਨ ’ਤੇ 30 ਜਨਵਰੀ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ।
ਯਾਦ ਰਹੇ ਕਿ ਬੇਅਦਬੀ ਮਾਮਲੇ ਵਿਚ ਤਿੰਨ ਕੇਸਾਂ ਦੀ ਸੁਣਵਾਈ ਪੰਜਾਬ ਦੀ ਫਰੀਦਕੋਟ ਅਦਾਲਤ ਵਿਚ ਚਲ ਰਹੀ ਹੈ। ਇਹਨਾਂ ਵਿਚ 1 ਜੁਲਾਈ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ, ਇਸ ਮਗਰੋਂ 24 ਸਤੰਬਰ 2015 ਦੀ ਰਾਤ ਨੂੰ ਬਰਗਾੜੀ ਵਿਚ ਮੰਦੀ ਸ਼ਬਦਾਵਲੀ ਵਾਲੇ ਪੋਸਟ ਲਗਾਉਣ ਅਤੇ 12 ਅਕਤੂਬਰ 2015 ਨੂੰ ਬਰਗਾੜੇ ਨੇੜੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿਚ ਖਿਲਾਰੇ ਜਾਣ ਦੇ ਮਾਮਲੇ ਸ਼ਾਮਲ ਹਨ।

ਇਹਨਾਂ ਕੇਸਾਂ ਵਿਚ ਕੁੱਲ 12 ਮੁਲਜ਼ਮ ਹਨ ਜਿਹਨਾਂ ਵਿਚੋਂ ਤਿੰਨ ਨੂੰ ਭਗੌੜਾ ਐਲਾਨਿਆ ਜਾ ਚੁੱਕਾ ਹੈ ਜਦੋਂ ਕਿ ਦੋ ਦੀ ਮੌਤ ਹੋ ਚੁੱਕੀ ਹੈ। ਪੰਜ ਮੁਲਜ਼ਮਾਂ ਸੁਖਜਿੰਦਰ ਸਿੰਘ ਉਰਫ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਉਰਫ ਭੋਲਾ, ਨਿਸ਼ਾਨ ਸਿੰਘ ਅਤੇ ਲਬਜੀਤ ਸਿੰਘ ਨੇ ਦਸੰਬਰ ਵਿਚ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ।