ਸਰਹੱਦ ਪਾਰ ਤੋਂ ਹੋਈ ਗੋਲੀਬਾਰੀ ਵਿੱਚ ਮਰਨ ਵਾਲਿਆਂ ਦੀ ਗਿਣਤੀ 10 ਹੋਈ
ਸਰਹੱਦ ਪਾਰ ਤੋਂ ਹੋਈ ਗੋਲੀਬਾਰੀ ਵਿੱਚ ਮਾਰੇ ਗਏ ਆਮ ਨਾਗਰਿਕਾਂ ਦੀ ਗਿਣਤੀ 10 ਹੋ ਗਈ ਹੈ। ਇਸ ਤੋਂ ਇਲਾਵਾ 32 ਲੋਕ ਜ਼ਖਮੀ ਹੋਏ ਹਨ। ਬੀਬੀਸੀ ਦੇ ਖ਼ਬਰ ਦੇ ਮੁਤਾਬਕ ਇੱਕ ਉੱਚ ਭਾਰਤੀ ਫੌਜੀ ਅਧਿਕਾਰੀ ਨੇ ਇਸਦੀ ਪੁਸ਼ਟੀ ਕੀਤੀ ਹੈ। ਇਹ ਸਾਰੀਆਂ ਮੌਤਾਂ ਪੁਣਛ ਜ਼ਿਲ੍ਹੇ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੰਟਰੋਲ ਰੇਖਾ ਦੇ ਨੇੜੇ ਹੋਈਆਂ ਹਨ।