ਜਲਾਲਾਬਾਦ ‘ਚ ਨਾਮਜ਼ਦਗੀ ਪੱਤਰ ਦਾਖਲ ਕਰਨ ਦੌਰਾਨ ਹੰਗਾਮਾ: ਮਹਿਲਾ ਉਮੀਦਵਾਰ ਦੇ ਕਾਗਜ਼ ਪਾੜੇ
ਜਲਾਲਾਬਾਦ ਦੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਰਹੇ ਸਨ, ਜਦੋਂ ਪਿੰਡ ਮੋਹਕਮ ਅਰਾਈਆਂ ਤੋਂ ਸਰਪੰਚ ਦੇ ਅਹੁਦੇ ਲਈ ਇੱਕ ਮਹਿਲਾ ਉਮੀਦਵਾਰ ਦੀਆਂ ਫਾਈਲਾਂ ਪਾੜ ਦਿੱਤੀਆਂ ਗਈਆਂ। ਇਸ ਸਬੰਧੀ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਐਨਰੋਲਮੈਂਟ ਸੈਂਟਰ ਦੇ ਬਾਹਰ ਹੋਈਆਂ ਹਿੰਸਕ ਘਟਨਾਵਾਂ ਕਾਰਨ ਪੁਲਿਸ
