ਬੰਬਾਂ ਵਾਲੇ ਬਿਆਨ ਮਗਰੋਂ ਪ੍ਰਤਾਪ ਬਾਜਵਾ ਵਿਰੁਧ FIR ਦਰਜ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸ਼ਕਲਾਂ ਵਿੱਚ ਫਸ ਗਏ ਹਨ। ਉਨ੍ਹਾਂ ਵਿਰੁਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫ਼ਆਈਆਰ ਦਰਜ ਕੀਤੀ ਗਈ ਹੈ। ਬਾਜਵਾ ਵਿਰੁਧ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353