ਸਿਰਸਾ ਨੇ CM ਮਾਨ ਦੇ ‘ਯੁੱਧ ਨਸ਼ਿਆਂ ਵਿਰੁੱਧ’ ’ਤੇ ਕੱਸਿਆ ਤੰਜ! ‘ਆਪ’ ’ਚ ਵੱਡੇ ਡਰੱਗ ਡੀਲਰਾਂ ਨੂੰ ਸ਼ਾਮਲ ਕਰਨ ਦਾ ਇਲਜ਼ਾਮ
ਬਿਊਰੋ ਰਿਪੋਰਟ: ਚੰਡੀਗੜ੍ਹ ਵਿੱਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਅੱਜ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦਾ ਬਹੁਤ ਵੱਡੇ ਪੱਧਰ ’ਤੇ ਪ੍ਰਚਾਰ ਕਰਦਿਆਂ ਪੰਜਾਬ ਸਰਕਾਰ ਦੇ ਖ਼ਜ਼ਾਨੇ ਦਾ ਪੈਸਾ ਪਾਣੀ ਵਾਂਗੂੰ ਵਹਾਇਆ ਜਾ ਰਿਹਾ ਹੈ ਤੇ ਆਮ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਨਸ਼ਿਆਂ ਦੇ ਛੋਟੇ-ਛੋਟੇ ਕਾਰੋਬਾਰ