ਜਨਮ ਅਧਿਕਾਰ ਅਮਰੀਕੀ ਨਾਗਰਿਕਤਾ ਖਤਮ ਕਰਨ ਬਾਰੇ ਟਰੰਪ ਨੇ ਕੀ ਕਿਹਾ?
ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਡੋਨਾਲਡ ਟਰੰਪ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਆਪਣੇ ਏਜੰਡੇ ਦਾ ਖੁਲਾਸਾ ਕੀਤਾ। ਟਰੰਪ ਨੇ ਇਕ ਵਾਰ ਫਿਰ ਅਮਰੀਕਾ ਵਿਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢਣ ਦੀ ਆਪਣੀ ਯੋਜਨਾ ਨੂੰ ਦੁਹਰਾਇਆ। ਉਨ੍ਹਾਂ ਡਰੀਮਰ ਪ੍ਰਵਾਸੀਆਂ ਦੀ ਸੁਰੱਖਿਆ ਲਈ ਕਦਮ ਚੁੱਕਣ ਦੀ ਗੱਲ ਵੀ ਕਹੀ।