ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨਕੋਸ਼ ਦੀ ਬੇਅਦਬੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ- ਜਥੇਦਾਰ ਗੜਗੱਜ
ਬਿਊਰੋ ਰਿਪੋਰਟ (ਅੰਮ੍ਰਿਤਸਰ, 29 ਅਗਸਤ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਕਾਰਵਾਈ ਨੂੰ ਅਤਿ ਨਿੰਦਣਯੋਗ ਅਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ
