ਅਯੁੱਧਿਆ ਗਏ ਪਟਿਆਲਾ ਦੇ 2 ਲਾਪਤਾ ਬੱਚਿਆਂ ਦੀਆਂ ਦੇਹਾਂ ਹੋਈਆਂ ਬਰਾਮਦ, ਮਾਪਿਆਂ ਦਾ ਰੋ-ਰੋ ਬੁਰਾ ਹਾਲ
ਅਯੁੱਧਿਆ ਵਿਖੇ ਰਾਮ ਮੰਦਰ ਦੇ ਦਰਸ਼ਨ ਕਰਨ ਲਈ ਗਏ ਪਟਿਆਲਾ ਦੇ ਦੋ ਬੱਚੇ ਲਾਪਤਾ ਹੋ ਗਏ ਸਨ। ਇਸੇ ਦਰਮਿਆਨ ਹੁਣ ਦੋਵੇਂ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ। ਦੋਵਾਂ ਦੀਆਂ ਲਾਸ਼ਾਂ ਸਰਯੂ ਨਦੀ ’ਚੋਂ ਮਿਲੀਆਂ । ਪਰਿਵਾਰ ਵਾਲਿਆਂ ਨੂੰ ਨਦੀ ਕਿਨਾਰਿਓਂ ਬੱਚਿਆਂ ਦੇ ਕੱਪੜੇ ਮਿਲੇ ਸਨ। ਮ੍ਰਿਤਕ ਬੱਚਿਆਂ ਦੀ ਪਛਾਣ ਪ੍ਰਿੰਸ ਤੇ ਕਾਰਤਿਕ ਵਜੋਂ ਹੋਈ