ਅੱਜ ਵੀ ਪਟਿਆਲਾ ’ਚ ਪੇਸ਼ ਨਹੀਂ ਹੋਣਗੇ ਮਜੀਠੀਆ! 23 ਨੂੰ ਸੁਪਰੀਮ ਕੋਰਟ ’ਚ ਸੁਣਵਾਈ ਦਾ ਦਿੱਤਾ ਹਵਾਲਾ
ਬਿਉਰੋ ਰਿਪੋਰਟ: ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅੱਜ ਵੀ ਪਟਿਆਲਾ ਵਿੱਚ ਜਾਂਚ ਕਮੇਟੀ (ਐਸਆਈਟੀ) ਸਾਹਮਣੇ ਪੇਸ਼ ਨਹੀਂ ਹੋਣਗੇ। ਦੋ ਦਿਨ ਪਹਿਲਾਂ ਮਜੀਠੀਆ ਨੂੰ ਵੀ ਜਾਂਚ ਲਈ ਬੁਲਾਇਆ ਗਿਆ ਸੀ, ਪਰ ਉਨ੍ਹਾਂ ਨੇ ਐਸਆਈਟੀ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਵੱਲੋਂ ਦਾਇਰ ਕੇਸ ਦੀ ਸੁਣਵਾਈ ਅੰਮ੍ਰਿਤਸਰ ਵਿੱਚ ਚੱਲ ਰਹੀ ਸੀ।
