ਭਿਆਨਕ ਸੜਕ ਹਾਦਸੇ ‘ਚ ਇਕ ਬੱਚੇ ਸਮੇਤ ਚਾਰ ਦੀ ਮੌਤ
ਦੇ ਜਲੰਧਰ ਜ਼ਿਲ੍ਹੇ ਵਿੱਚ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਬੱਚਾ ਵੀ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਸਵੇਰੇ ਕਰੀਬ 5.30 ਵਜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਰਾਓਵਾਲੀ ਨੇੜੇ ਹਾਈਵੇਅ ’ਤੇ ਇੱਕ ਇਨੋਵਾ ਗੱਡੀ ਅਤੇ ਕਾਰ ਵਿਚਕਾਰ ਟੱਕਰ ਹੋ ਗਈ।