ਪੰਜਾਬ ਦੀਆਂ ਧੀਆਂ ਨੇ ਛੂਹੀਆਂ ਬੁਲੰਦੀਆਂ, ਦੋ ਕੁੜੀਆਂ ਭਾਰਤੀ ਹਵਾਈ ਫ਼ੌਜ ਵਿੱਚ ਬਣੀਆਂ ਅਫ਼ਸਰ
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮਹਾਲੀ ਨੇ ਇੱਕ ਵਾਰ ਫੇਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਅੱਜ ਭਾਰਤੀ ਹਵਾਈ ਫ਼ੌਜ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ ਹੋ ਗਈਆਂ ਹਨ। ਪਾਸਿੰਗ ਆਊਟ ਪਰੇਡ ਦਾ
