ਭਾਰੀ ਮੀਂਹ ਨੇ ਮਚਾਈ ਹਾਹਾਕਾਰ, ਪੰਜਾਬ ਦੇ ਇਸ ਇਲਾਕੇ ‘ਚ ਅਚਾਨਕ ਆਇਆ ਪਾਣੀ
ਪਿਛਲੇ 2-3 ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਸਰਹੱਦੀ ਸੈਕਟਰ ਬਮਿਆਲ ਨੇੜੇ ਜਲਾਲੀਆ ਦਰਿਆ ਵਿੱਚ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਵਧ ਗਿਆ ਹੈ, ਜਿਸ ਨਾਲ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਸਵੇਰੇ 7 ਵਜੇ ਦੇ ਕਰੀਬ ਦਰਿਆ ਦਾ ਪਾਣੀ ਇੰਨਾ ਵਧਿਆ ਕਿ ਇਲਾਕੇ ਵਿੱਚ ਪਾਣੀ ਹੀ ਪਾਣੀ ਨਜ਼ਰ ਆਉਣ ਲੱਗਾ।
