ਅੱਜ ਦੀਆਂ 8 ਵੱਡੀਆਂ ਖ਼ਬਰਾਂ
ਅੱਜ ਦੀਆਂ 8 ਵੱਡੀਆਂ ਖ਼ਬਰਾਂ |
ਅੱਜ ਦੀਆਂ 8 ਵੱਡੀਆਂ ਖ਼ਬਰਾਂ |
4 ਅ੍ਰਪੈਲ ਦੀਆਂ ਵੱਡੀਆਂ ਖ਼ਬਰਾਂ
ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 52 ਦਿਨਾਂ ਤੋਂ ਹਜ਼ਾਰਾਂ ਕਿਸਾਨ ਧਰਨੇ ‘ਤੇ ਬੈਠੇ ਹਨ। ਕਿਸਾਨਾਂ ਨੇ 13, 14 ਅਤੇ 21 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਤਿੰਨੋਂ ਵਾਰ ਅਸਫਲ ਰਹੇ। ਕਿਸਾਨਾਂ ਦਾ ਦੋਸ਼ ਹੈ ਕਿ ਹਰਿਆਣਾ ਫੋਰਸ ਵੱਲੋਂ ਪੈਲੇਟ ਗੰਨ ਦੇ ਨਾਲ-ਨਾਲ ਐਸਐਲਆਰ ਦੀਆਂ ਗੋਲੀਆਂ ਵੀ ਚਲਾਈਆਂ ਗਈਆਂ ਹਨ।
ਮੇਟਾ ਵਿੱਚ ਇੱਕ ਵੱਡੀ ਤਕਨੀਕੀ ਖਰਾਬੀ ਦੇ ਕਾਰਨ, ਇਸਦੇ ਸਾਰੇ ਪਲੇਟਫਾਰਮ ਜਿਵੇਂ ਕਿ ਵਟਸਐਪ, ਫੇਸਬੁੱਕ ਅਤੇ ਇੰਸਟਾਗ੍ਰਾਮ ਕੁਝ ਸਮੇਂ ਲਈ ਬੰਦ ਹੋ ਗਏ ਸਨ। ਹਾਲਾਂਕਿ, ਮੇਟਾ ਨੇ ਕਿਹਾ ਹੈ ਕਿ ਹੁਣ ਤਕਨੀਕੀ ਖਰਾਬੀ ਨੂੰ ਠੀਕ ਕਰ ਲਿਆ ਗਿਆ ਹੈ। ਬੁੱਧਵਾਰ ਦੇਰ ਰਾਤ, ਦੁਨੀਆ ਭਰ ਦੇ ਹਜ਼ਾਰਾਂ ਉਪਭੋਗਤਾਵਾਂ ਨੇ ਤਿੰਨਾਂ ਪਲੇਟਫਾਰਮਾਂ ਤੱਕ ਪਹੁੰਚ ਕਰਨ ਵਿੱਚ ਸਮੱਸਿਆਵਾਂ
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਿਆਂ ਤੋਂ ਬਾਅਦ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੱਲ੍ਹ ਮੁੱਕੇਬਾਜ਼ ਵਿਜੇਂਦਰ ਸਿੰਘ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਅੱਜ ਸੀਨੀਅਰ ਕਾਂਗਰਸੀ ਆਗੂ ਗੌਰਵ ਵੱਲਭ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਗੌਰਵ ਵੱਲਭ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਅਤੇ ਕਿਹਾ ਕਿ ਉਹ ਸਨਾਤਨ
ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਦਿਨ ਚੜ੍ਹਦੇ ਸਾਰ ਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਵਿਅਕਤੀ ਨੇ ਅਪਣੀ ਹੀ ਮਾਂ, ਭਰਜਾਈ ਅਤੇ ਭਤੀਜੇ ਦਾ ਕਤਲ ਕਰ ਦਿਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਖੁਦ ਹੀ ਥਾਣੇ ਪਹੁੰਚ ਗਿਆ। ਜਾਣਕਾਰੀ ਮੁਤਾਬਕ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੰਦੋਵਾਲੀ ਵਿਖੇ ਬੀਬੀ ਰਾਤ 3 ਨੌਜਵਾਨ ਅੰਮ੍ਰਿਤਪਾਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਆਈਏਐੱਸ ਨੂੰਹ ਪਰਮਪਾਲ ਕੌਰ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਪੰਜਾਬ ਸਰਕਾਰ ਨੂੰ ਸੌਂਪ ਦਿੱਤਾ ਹੈ ਜਿਸ ’ਤੇ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਵੇਲੇ ਇਹ ਅਧਿਕਾਰੀ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ
ਉੱਤਰ ਪ੍ਰਦੇਸ਼ ਦੇ ਬਰੇਲੀ ‘ਚ ਇਕ ਭਰਾ ਨੇ ਆਪਣੀ ਵੱਡੀ ਭੈਣ ਦਾ ਕਤਲ ਕਰਕੇ ਉਸ ਦੀ ਲਾਸ਼ ਘਰ ‘ਚ ਹੀ ਦੱਬ ਦਿੱਤੀ। ਇੰਨਾ ਹੀ ਨਹੀਂ ਇਸ ਦੇ ਉੱਪਰ ਫਰਸ਼ ਵੀ ਬਣਾਇਆ ਗਿਆ ਸੀ। ਕਤਲ ਦੇ 18 ਦਿਨ ਬਾਅਦ ਬੁੱਧਵਾਰ ਨੂੰ ਪੁਲਿਸ ਨੇ ਦੋਸ਼ੀਆਂ ਦੀ ਨਿਸ਼ਾਨਦੇਹੀ ‘ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ
ਮਾਨਸਾ ‘ਚ ਦੋ ਦਿਨ ਪਹਿਲਾਂ ਬੱਸ ਸਟੈਂਡ ‘ਤੇ 10 ਸਾਲਾਂ ਗੁਰਸਿੱਖ ਬੱਚੇ ਦੀ ਲਾਸ਼ ਰੱਖੇ ਜਾਣ ਦੀ ਗੁੱਥੀ ਸੁਲਝਾ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਉਸ ਦੀ ਮਾਂ ਨੇ ਅੰਜਾਮ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਬੱਚੇ ਦੀ ਮਾਂ ਜੈਸਮੀਨ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ