ਦਲ ਖਾਲਸਾ ਨੇ ਦੇਸ਼ ਦੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ ! ਡਿਬਰੂਗੜ੍ਹ ਜੇਲ੍ਹ ‘ਚ ਬੰਦ ਕੈਦੀਆਂ ਨੂੰ ਪੰਜਾਬ ਸ਼ਿਫਟ ਕਰਨ ਦੀਆਂ 10 ਵਜ੍ਹਾ ਦੱਸਿਆਂ
ਬਿਉਰੋ ਰਿਪੋਰਟ : ਦਲ ਖਾਲਸਾ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਕਾਨੂੰਨ ਅਧੀਨ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਲੈਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਹੈ । ਇਸ ਤੋਂ ਪਹਿਲਾਂ ਦਲ ਖਾਲਸਾ ਨੇ ਭੁੱਖ ਹੜਤਾਲ ‘ਤੇ ਬੈਠੇ ਸਿੱਖ ਕੈਦੀਆਂ ਦੇ ਪਰਿਵਾਰਾਂ ਨਾਲ ਅੰਮ੍ਰਿਤਸਰ ਵਿੱਚ ਮੁਲਾਕਾਤ ਕੀਤੀ ।
