Punjab

ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ, ਤੇਜ਼ ਹਵਾਵਾਂ ਚੱਲਣ ਦੀ ਸੰਭਵਨਾ

ਇਨ੍ਹੀਂ ਦਿਨੀਂ ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਹੌਲੀ ਹੋ ਗਈ ਹੈ। cਹੈ, ਯਾਨੀ ਗਰਮੀ ਅਜੇ ਵੀ ਉਹੀ ਬਣੀ ਹੋਈ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਮਾਨਸਾ, ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਰੂਪਨਗਰ, ਮੋਗਾ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਭਵਿੱਖਬਾਣੀ ਕੀਤੀ

Read More
Punjab

ਪੰਜਾਬ ’ਚ ਭਿਖਾਰੀਆਂ ਦਾ ਹੋਵੇਗਾ DNA ਟੈਸਟ, ਲਾਪਤਾ ਬੱਚਿਆਂ ਦੀ ਹੋਵੇਗੀ ਪਛਾਣ

ਅੰਮ੍ਰਿਤਸਰ: ਪੰਜਾਬ ਵਿੱਚ ਹੁਣ ‘ਸਮਾਈਲ ਪ੍ਰੋਜੈਕਟ’ ਦੇ ਤਹਿਤ ਭਿਖਾਰੀਆਂ ਦਾ ਵੀ ਡੀਐਨਏ ਟੈਸਟ ਕੀਤਾ ਜਾਵੇਗਾ, ਤਾਂ ਜੋ ਇਹ ਪਤਾ ਲੱਗ ਸਕੇ ਕਿ ਭਿਖਾਰੀਆਂ ਕੋਲ ਮੌਜੂਦ ਬੱਚੇ ਉਨ੍ਹਾਂ ਦੇ ਆਪਣੇ ਹਨ ਜਾਂ ਕਿਤਿਓਂ ਅਗਵਾਹ ਕਰਕੇ ਲਿਆਂਦੇ ਗਏ ਹਨ। ਇਸ ਮਾਮਲੇ ਵਿੱਚ ਸਮਾਜ ਸੇਵੀ ਪਵਨਦੀਪ ਸ਼ਰਮਾ ਨੇ ਦੱਸਿਆ ਕਿ ਅਕਸਰ ਭਿਖਾਰੀਆਂ ਦੇ ਕੋਲ ਜੋ ਬੱਚੇ ਹੁੰਦੇ ਹਨ,

Read More
Punjab

ਦਰਬਾਰ ਸਾਹਿਬ ਵਿਖੇ ਇੱਕ ਧੋਖੇਬਾਜ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਇਤਿਹਾਸ ਤੋਂ ਜਾਣੂ ਕਰਵਾਉਣ ਦੇ ਬਦਲੇ ਲੈਂਦਾ ਸੀ ਮੋਟੀ ਰਕਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਵਿਖੇ ਗੁਰਿੰਦਰ ਸਿੰਘ ਨਾਮ ਦੇ ਇੱਕ ਠੱਗ ਵੱਲੋਂ ਸ਼ਰਧਾਲੂਆਂ ਨਾਲ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਵਿਅਕਤੀ ਗਾਈਡ ਦਾ ਰੂਪ ਧਾਰ ਕੇ ਬਾਹਰੋਂ ਆਉਣ ਵਾਲੇ ਸੈਲਾਨੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਦਾ ਇਤਿਹਾਸ ਦੱਸਣ ਦੇ ਬਹਾਨੇ ਮੋਟੀ ਰਕਮ ਵਸੂਲਦਾ ਸੀ। ਉਸ ਦੇ ਖਾਤਿਆਂ ਵਿੱਚ ਸ਼ਰਧਾਲੂਆਂ

Read More
Punjab

ਅਹੁਦਾ ਸੰਭਾਲਦਿਆਂ ਹੀ CM ਮਾਨ ’ਤੇ ਵਰ੍ਹੇ ਅਸ਼ਵਨੀ ਸ਼ਰਮਾ! ‘ਸੱਤਾ ਬਦਲਣ ਲਈ ਕਰਨਾ ਪੈਂਦਾ ਸੰਘਰਸ਼’

ਬਿਉਰੋ ਰਿਪੋਰਟ: ਪੰਜਾਬ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ (ਐਤਵਾਰ) ਰਸਮੀ ਤੌਰ ’ਤੇ ਅਹੁਦਾ ਸੰਭਾਲ਼ ਲਿਆ ਹੈ। ਇਸ ਤੋਂ ਬਾਅਦ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ‘ਤੇ ਜ਼ੋਰਦਾਰ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 3 ਸਾਲਾਂ ਤੋਂ ਪੰਜਾਬ ਵਿੱਚ ਸਰਕਾਰ ਨਹੀਂ ਸਰਕਸ ਚੱਲ ਰਹੀ ਹੈ।

Read More
Punjab Religion

5 ਅਗਸਤ ਨੂੰ ਹੋਵੇਗਾ SGPC ਦਾ ਵਿਸ਼ੇਸ਼ ਇਜਲਾਸ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸਾਹਿਬਾਨ ਦੀ ਮਰਿਆਦਾ ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ ਬੁਲਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਵਿਸ਼ੇਸ਼ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਵੇਗਾ, ਜਿਸ ਸੰਬੰਧੀ

Read More
Punjab

ਜਲੰਧਰ ’ਚ ਰੇਲਵੇ ਲਾਈਨ ’ਤੇ ਨੌਜਵਾਨ ਨੂੰ ਮਾਰੀ ਗੋਲ਼ੀ, ਹਾਲਤ ਗੰਭੀਰ

ਬਿਊਰੋ ਰਿਪੋਰਟ: ਜਲੰਧਰ ਤੋਂ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ। ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਇਲਾਕੇ ਕਮਲ ਵਿਹਾਰ ਵਿੱਚ ਸ਼ਨੀਵਾਰ ਦੀ ਰਾਤ ਦੇਰ ਨੂੰ ਰੇਲਵੇ ਲਾਈਨ ਦੇ ਕੋਲ ਬੈਠੇ ਇੱਕ ਨੌਜਵਾਨ ਨੂੰ ਉਥੋਂ ਲੰਘ ਰਹੇ ਹੋਰ ਕੁਝ ਨੌਜਵਾਨਾਂ ਵਿੱਚੋਂ ਇੱਕ ਨੇ ਗੋਲ਼ੀ ਮਾਰ ਦਿੱਤੀ। ਇਹ ਨੌਜਵਾਨ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਥੋਂ ਫਰਾਰ ਹੋ

Read More
Punjab

BBMB ਨੇ ਨੰਗਲ ‘ਚ CISF ਹਾਊਸਿੰਗ ਸਕੀਮ ਰੋਕੀ, 142 ਕਰਮਚਾਰੀਆਂ ਨੂੰ ਮਿਲਣੇ ਸਨ ਘਰ

ਪੰਜਾਬ ਵਿਧਾਨ ਸਭਾ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੇ ਪ੍ਰਾਜੈਕਟਾਂ ਵਿੱਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੀ ਤਾਇਨਾਤੀ ਵਿਰੁੱਧ ਮਤਾ ਪਾਸ ਕੀਤੇ ਜਾਣ ਤੋਂ ਬਾਅਦ, ਬੀਬੀਐੱਮਬੀ ਨੇ ਨੰਗਲ ਟਾਊਨਸ਼ਿਪ ਵਿੱਚ ਸੀਆਈਐੱਸਐੱਫ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਰਿਹਾਇਸ਼ਾਂ ਤਿਆਰ ਕਰਨ ਦੀ ਕਾਰਵਾਈ ਰੋਕ ਦਿੱਤੀ ਹੈ। ਇਹ ਫੈਸਲਾ ਪੰਜਾਬ ਸਰਕਾਰ ਦੇ ਸਖ਼ਤ ਵਿਰੋਧ ਕਾਰਨ ਲਿਆ ਗਿਆ

Read More
Punjab

ਮਜੀਠੀਆ ਕੇਸ ’ਚ ਸੂਬਾ ਸਰਕਾਰ ਨੂੰ ਨੋਟਿਸ ਜਾਰੀ, ਕੱਲ੍ਹ ਹੋਵੇਗੀ ਅਗਲੀ ਸੁਣਵਾਈ

ਬਿਉਰੋ ਰਿਪੋਰਟ (ਚੰਡੀਗੜ੍ਹ): ਬਿਕਰਮ ਮਜੀਠੀਆ ਦੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅਦਾਲਤ ਨੇ ਸਰਕਾਰ ਨੂੰ ਨੋਟਿਸ ਭੇਜਿਆ ਹੈ। ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਅਗਲੀ ਸੁਣਵਾਈ ਸੋਮਵਾਰ ਨੂੰ ਤੈਅ ਕੀਤੀ ਹੈ। ਇਸ ਵੇਲੇ ਮਜੀਠੀਆ 19 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ। ਇਸ ਤੋਂ ਪਹਿਲਾਂ, ਜਦੋਂ ਉਨ੍ਹਾਂ ਨੂੰ ਨਵੀਂ ਨਾਭਾ ਜੇਲ੍ਹ

Read More