India Punjab

SYL ਵਿਵਾਦ ‘ਤੇ ਪੰਜਾਬ ਹਰਿਆਣਾ ‘ਚ ਮੀਟਿੰਗ ਅੱਜ, ਪਹਿਲਾਂ ਵੀ 4 ਵਾਰ ਹੋ ਚੁੱਕੀ ਹੈ ਮੀਟਿੰਗ

ਅੱਜ ਇੱਕ ਵਾਰ ਫਿਰ ਤੋਂ ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਮੁੱਦੇ ‘ਤੇ ਦਿੱਲੀ ਵਿੱਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਕਾਰ ਦਿੱਲੀ ਵਿੱਚ ਮੀਟਿੰਗ ਹੋਣ ਜਾ ਰਹੀ ਹੈ।

Read More
Punjab

ਪੰਜਾਬ ‘ਚ ਅੱਜ ਮੀਂਹ ਦਾ ਯੈਲੋ ਅਲਰਟ, ਦੋ ਦਿਨ ਭਾਰੀ ਮੀਂਹ ਦੀ ਸੰਭਾਵਨਾ

ਲੰਘੇ ਕੱਲ੍ਹ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕਾ ਅਤੇ ਤੇਜ਼ ਮੀਂਹ ਪੈ ਰਿਹਾ ਹੈ। ਅੱਜ ਸਵੇਰ ਤੋਂ ਹੀ ਮੁਹਾਲੀ, ਚੰਡੀਗੜ੍ਹ, ਫ਼ਤਿਹਗੜ੍ਹ ਸਾਹਿਬ ਸਮੇਤ ਕਈ ਥਾਵਾਂ ’ਤੇ ਹਲਕਾ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਕ ਮੋਹਾਲੀ, ਚੰਡੀਗੜ੍ਹ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ। ਅੱਜ

Read More
Punjab Religion

ਸ਼ਹੀਦੀ ਸਮਾਗਮ ’ਚ ਮਰਿਆਦਾ ਦੀ ਉਲੰਘਣਾ ਕਰਨ ’ਤੇ ਬੈਂਸ ਤਲਬ, 6 ਨੂੰ ਸ੍ਰੀ ਅਕਾਲ ਤਖ਼ਤ ਦੇਣਾ ਪਵੇਗਾ ਜਵਾਬ

ਬਿਊਰੋ ਰਿਪੋਰਟ: ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ 6 ਅਗਸਤ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਸ੍ਰੀਨਗਰ ਵਿੱਚ ਆਯੋਜਿਤ ਇੱਕ ਵਿਵਾਦਪੂਰਨ ਪ੍ਰੋਗਰਾਮ ਵਿੱਚ ਉਨ੍ਹਾਂ ਦੀ ਭੂਮਿਕਾ ਸਬੰਧੀ ਕੀਤੀ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ,

Read More
Manoranjan Punjab

ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਹਾਦਸਾਗ੍ਰਸਤ, ਗਾਂ ਨਾਲ ਟਕਰਾ ਕੇ ਪਲ਼ਟੀ ਕਾਰ

ਬਿਊਰੋ ਰਿਪੋਰਟ: ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਨਾਲ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਇੱਕ ਹਾਦਸਾ ਵਾਪਰ ਗਿਆ। ਉਹ ਦਿੱਲੀ ਵਿੱਚ ਇੱਕ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਜਾ ਰਹੇ ਸਨ। ਜਦੋਂ ਉਹ ਸੋਮਵਾਰ ਸਵੇਰੇ 5 ਵਜੇ ਦੇ ਕਰੀਬ ਦਿੱਲੀ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ-44 ‘ਤੇ ਪਿਪਲੀ ਫਲਾਈਓਵਰ ‘ਤੇ ਪਹੁੰਚੇ ਤਾਂ ਅਚਾਨਕ ਇੱਕ ਗਾਂ ਉਨ੍ਹਾਂ ਦੀ ਕਾਰ ਦੇ ਸਾਹਮਣੇ ਆ ਗਈ।

Read More
India International

Operation Mahadev: ਪਹਿਲਗਾਮ ਹਮਲੇ ਦੇ ਅੱਤਵਾਦੀਆਂ ਬਾਰੇ ਵੱਡਾ ਖ਼ੁਲਾਸਾ!

ਬਿਊਰੋ ਰਿਪੋਰਟ: 28 ਜੁਲਾਈ ਨੂੰ ਆਪ੍ਰੇਸ਼ਨ ਮਹਾਦੇਵ ਵਿੱਚ ਮਾਰੇ ਗਏ ਤਿੰਨ ਅੱਤਵਾਦੀ ਪਾਕਿਸਤਾਨੀ ਸਨ, ਸਥਾਨਕ ਨਹੀਂ। ਇਹ ਜਾਣਕਾਰੀ ਸੁਰੱਖਿਆ ਏਜੰਸੀ ਦੇ ਇੱਕ ਅਧਿਕਾਰੀ ਨੇ ਸਬੂਤਾਂ ਦੇ ਆਧਾਰ ’ਤੇ ਮੀਡੀਆ ਨੂੰ ਦਿੱਤੀ। ਅਧਿਕਾਰੀ ਨੇ ਕਿਹਾ ਕਿ ਅੱਤਵਾਦੀਆਂ ਅਤੇ ਮੁਕਾਬਲੇ ਵਾਲੀ ਥਾਂ ਤੋਂ ਮਿਲੇ 6 ਸਬੂਤਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪਾਕਿਸਤਾਨ ਤੋਂ ਸਨ।

Read More
Punjab

1993 ਦਾ ਫਰਜ਼ੀ ਮੁਕਾਬਲਾ ਮਾਮਲਾ, 30 ਸਾਲ ਬਾਅਦ ਸਜ਼ਾ ਦਾ ਐਲਾਨ

ਮੁਹਾਲੀ ਸਥਿਤ ਸੀ. ਬੀ. ਆਈ. ਅਦਾਲਤ ਵਿਖੇ 1993 ਦੇ ਫਰਜ਼ੀ ਪੁਲਿਸ ਮੁਕਾਬਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਅਧਿਕਾਰੀ ਸੇਵਾਮੁਕਤ ਐਸ.ਐਸ.ਪੀ. ਭੁਪਿੰਦਰ ਸਿੰਘ, ਤਤਕਾਲੀ ਇੰਸਪੈਕਟਰ ਰਘੁਬੀਰ ਸਿੰਘ, ਤਤਕਾਲੀ ਸੂਬਾ ਸਿੰਘ, ਏ ਐਸ ਆਈ ਦੇਵਿੰਦਰ ਸਿੰਘ ਅਤੇ ਏ. ਐੱਸ. ਆਈ. ਗੁਲਬਰਗ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਨਾਲ ਕੁੱਲ ਸਾਡੇ ਤਿੰਨ ਲੱਖ ਦਾ ਜ਼ੁਰਮਾਨਾ ਪ੍ਰਤੀ ਦੋਸ਼ੀ

Read More
Punjab

ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਵਿਗੜੀ ਸਿਹਤ

ਅੱਜ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਉਸ ਸਮੇਂ ਤਬੀਅਤ ਵਿਗੜ ਗਈ, ਜਦੋਂ ਉਹ ਲੈਂਡ ਪੂਲਿੰਗ ਨੀਤੀ ਖਿਲਾਫ਼ ਬਠਿੰਡਾ ਵਿਚ ਦਿੱਤੇ ਧਰਨੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਸਥਿਤੀ ਖ਼ਤਰੇ

Read More