‘ਅਚਾਨਕ ਹੋਈਆਂ ਮੌਤਾਂ’ ਦਾ ਕੋਵਿਡ ਵੈਕਸੀਨ ਨਾਲ ਕੋਈ ਸਬੰਧ ਨਹੀਂ: ਸਿਹਤ ਮੰਤਰਾਲਾ
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਅਤੇ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (NCDC) ਨੇ ਆਪਣੇ ਅਧਿਐਨ ਵਿੱਚ ਕਿਹਾ ਹੈ ਕਿ ਦੇਸ਼ ਵਿੱਚ ਦਿਲ ਦੇ ਦੌਰੇ ਕਾਰਨ ਹੋਣ ਵਾਲੀਆਂ ਅਚਾਨਕ ਮੌਤਾਂ ਦਾ ਕੋਵਿਡ ਟੀਕੇ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ। ਇਹ ਅਧਿਐਨ 18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਦੀਆਂ ਅਚਾਨਕ ਮੌਤਾਂ ‘ਤੇ ਅਧਾਰਤ ਹੈ।