CBSE ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦਾ ਐਲਾਨ
ਬਿਊਰੋ ਰਿਪੋਰਟ (24 ਸਤੰਬਰ 2025): CBSE ਨੇ ਐਲਾਨ ਕੀਤਾ ਹੈ ਕਿ ਅਗਲੇ ਸਾਲ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਕੀਤੀਆਂ ਜਾਣਗੀਆਂ। ਬੋਰਡ ਨੇ ਪ੍ਰੀਖਿਆਵਾਂ ਲਈ ਇੱਕ ਅਸਥਾਈ ਡੇਟਸ਼ੀਟ ਵੀ ਜਾਰੀ ਕੀਤੀ ਹੈ। ਇਹ ਪਹਿਲੀ ਵਾਰ ਹੈ ਕਿ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਇੱਕ ਅਕਾਦਮਿਕ ਸੈਸ਼ਨ ਵਿੱਚ ਦੋ ਵਾਰੀ ਕਰਵਾਈਆਂ ਜਾਣਗੀਆਂ।