ਮਨੀਲਾ ਗਏ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ…
ਫ਼ਿਰੋਜ਼ਪੁਰ : ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖ਼ਬਰ ਸੁਣਨ ਵਿਚ ਆਉਂਦੀ ਹੈ। ਅਜਿਹਾ ਹੀ ਇਕ ਮਾਮਲਾ ਫ਼ਿਰੋਜ਼ਪੁਰ ਦੇ ਪਿੰਡ ਉਗੋਕੇ ਤੋਂ ਸਾਹਮਣੇ ਆਇਆ ਹੈ ਜਿੱਥੋਂ ਦੇ ਨੌਜਵਾਨ ਦਾ ਮਨੀਲਾ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
