ਅਮਰੀਕਾ ‘ਚ ਅਣਪਛਾਤੇ ਨੇ ਕਰ ਦਿੱਤਾ ਇਹ ਕਾਰਾ, 22 ਘਰਾਂ ਵਿੱਚ ਵਿਛੇ ਸੱਥਰ
ਅਮਰੀਕਾ ਦੇ ਲੇਵਿਸਟਨ ਸ਼ਹਿਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਵੱਲੋਂ ਕੀਤੀ ਅੰਨ੍ਹੇਵਾਹ ਗੋਲ਼ੀਬਾਰੀ ਵਿੱਚ 22 ਲੋਕਾਂ ਦੀ ਮੌਤ ਹੋ ਗਈ। 50 ਤੋਂ 60 ਲੋਕ ਜ਼ਖ਼ਮੀ ਹੋਏ ਹਨ। ਇਸ ਗੋਲ਼ੀਬਾਰੀ ‘ਚ ਕਈ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
