ਮੋਹਾਲੀ ‘ਚ ਵਿਜੀਲੈਂਸ ਦਫ਼ਤਰ ‘ਚੋਂ ਏਆਈਜੀ ਗ੍ਰਿਫ਼ਤਾਰ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕੀਤਾ ਸੀ ਤਲਬ
ਮੁਹਾਲੀ : ਪੰਜਾਬ ਪੁਲਿਸ ਦੇ ਸਹਾਇਕ ਜਨਰਲ ਇੰਸਪੈਕਟਰ (ਏਆਈਜੀ) ਮਾਲਵਿੰਦਰ ਸਿੰਘ ਸਿੱਧੂ ਨੂੰ ਪੁਲਿਸ ਨੇ ਬੁੱਧਵਾਰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। ਉਸ ‘ਤੇ ਮੋਹਾਲੀ ਸਥਿਤ ਵਿਜੀਲੈਂਸ ਹੈੱਡਕੁਆਰਟਰ ‘ਚ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਅਤੇ ਧੱਕੇਸ਼ਾਹੀ ਕਰਨ ਦਾ ਦੋਸ਼ ਹੈ। ਇਸ ਸਬੰਧੀ ਥਾਣਾ ਫ਼ੇਜ਼-8 ਦੀ ਪੁਲੀਸ ਨੇ ਵੀ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ
