ਫਰੀਦਕੋਟ ’ਚ ਨਸ਼ਾ ਤਸਕਰ ਦਾ ਘਰ ਢਾਹੁਣ ’ਤੇ ਰੋਕ! ਮਾਂ ਪਹੁੰਚੀ ਸੀ ਅਦਾਲਤ
- by Preet Kaur
- July 22, 2025
- 0 Comments
ਬਿਊਰੋ ਰਿਪੋਰਟ: ਫਰੀਦਕੋਟ ਦੀ ਅਦਾਲਤ ਨੇ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਕਥਿਤ ਨਸ਼ਾ ਤਸਕਰ ਦੇ ਘਰ ਨੂੰ ਢਾਹੁਣ ਦੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਇਹ ਕਾਰਵਾਈ ਪੁਲਿਸ ਵੱਲੋਂ ਕੀਤੀ ਜਾਣੀ ਸੀ। ਨਤੀਜੇ ਵਜੋਂ ਪੁਲਿਸ ਅਤੇ ਨਗਰ ਕੌਂਸਲ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਅਸਥਾਈ ਤੌਰ ’ਤੇ ਰੋਕ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ
ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਰੋਕਿਆ! ਪਹਿਲਗਾਮ ਹਮਲੇ ਨਾਲ ਜੁੜੇ ਤਾਰ!
- by Preet Kaur
- July 22, 2025
- 0 Comments
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਹਰਿਆਣਾ ਦੇ ਸ਼ਰਧਾਲੂਆਂ ਨੂੰ ਪਾਸਪੋਰਟ ਜਮ੍ਹਾ ਕਰਵਾਉਣ ਤੋਂ ਰੋਕਿਆ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਹਰ ਸਾਲ ਇਹ ਜਥਾ ਪਾਕਿਸਤਾਨ ਜਾਂਦਾ ਹੈ, ਪਰ ਇਸ ਵਾਰ ਫਿਲਹਾਲ ਜਥੇ ਦੇ ਪਾਸਪੋਰਟ ਜਮ੍ਹਾ ਕਰਾਉਣ ’ਤੇ ਰੋਕ ਲਾਈ ਗਈ
ਸ੍ਰੀ ਦਰਬਾਰ ਸਾਹਿਬ ਪਹੁੰਚੇ CM ਮਾਨ, ਸੁਰੱਖਿਆ ਦਾ ਵੀ ਲਿਆ ਜਾਇਜ਼ਾ
- by Gurpreet Singh
- July 22, 2025
- 0 Comments
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚੇ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀਆਂ ਮਿਲਣ ਤੋਂ ਬਾਅਦ ਇਹ CM ਮਾਨ ਦਾ ਪਹਿਲਾ ਦੌਰਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਧਮਕੀ ਭਰੇ ਈਮੇਲ ਆਏ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ
ਅੰਮ੍ਰਿਤਪਾਲ ਸਿੰਘ ਕਰਨਗੇ ਸੁਪਰੀਮ ਕੋਰਟ ਦਾ ਰੁਖ਼, NSA ਨੂੰ ਦਿੱਤੀ ਜਾਵੇਗੀ ਚੁਣੌਤੀ
- by Gurpreet Singh
- July 22, 2025
- 0 Comments
ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਅਧੀਨ ਬੰਦ ਹਨ, ਸੁਪਰੀਮ ਕੋਰਟ ਵਿੱਚ ਆਪਣੀ ਹਿਰਾਸਤ ਨੂੰ ਚੁਣੌਤੀ ਦੇਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਦੱਸਿਆ ਕਿ ਅਗਲੇ ਹਫਤੇ ਸੁਪਰੀਮ ਕੋਰਟ ਵਿੱਚ NSA ਦੇ ਖਿਲਾਫ ਪਟੀਸ਼ਨ ਦਾਖਲ ਕੀਤੀ ਜਾਵੇਗੀ।
ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫਾ ਮਨਜ਼ੂਰ! ਵਿਰੋਧੀ ਧਿਰ ਨੇ ਚੁੱਕੇ ਸਵਾਲ
- by Preet Kaur
- July 22, 2025
- 0 Comments
ਨਵੀਂ ਦਿੱਲੀ: ਉਪ-ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫ਼ਾ ਮੰਗਲਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਨਜ਼ੂਰ ਕਰ ਲਿਆ ਹੈ। ਇਹ ਜਾਣਕਾਰੀ ਰਾਜ ਸਭਾ ਦੇ ਪ੍ਰਧਾਨ ਘਣਸ਼ਿਆਮ ਤਿਵਾੜੀ ਨੇ ਦਿੱਤੀ। ਧਨਖੜ ਨੇ ਅੱਜ ਸਦਨ ਦੀ ਕਾਰਵਾਈ ਵਿੱਚ ਹਿੱਸਾ ਵੀ ਨਹੀਂ ਲਿਆ। ਉਪਰਲੇ ਸਦਨ ਦੀ ਕਾਰਵਾਈ ਸਵੇਰੇ 11 ਵਜੇ ਜੇਡੀਯੂ ਦੇ ਸੰਸਦ ਮੈਂਬਰ ਹਰੀਵੰਸ਼ ਨੇ ਸ਼ੁਰੂ ਕੀਤੀ। ਇਸ ਤੋਂ
SGPC ਪ੍ਰਧਾਨ ਨੂੰ CM ਮਾਨ ਦਾ ਜਵਾਬ
- by Gurpreet Singh
- July 22, 2025
- 0 Comments
ਚੰਡੀਗੜ੍ਹ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਪਰ ਇਸ ਮੌਕੇ ਵਿਵਾਦ ਵੀ ਖੜ੍ਹਾ ਹੋ ਗਿਆ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਪੱਧਰ ‘ਤੇ ਵੱਖਰੇ ਸਮਾਗਮ ਕਰਵਾਉਣ ਦੇ ਐਲਾਨ ‘ਤੇ ਸਖ਼ਤ ਇਤਰਾਜ਼ ਜਤਾਇਆ। ਜਵਾਬ
ਚੰਡੀਗੜ੍ਹ ਦੀ ਸਫ਼ਾਈ ਕਿਉਂ ਕਰ ਰਿਹਾ 88 ਸਾਲਾ ਸੇਵਾਮੁਕਤ ਡੀਆਈਜੀ! ਕਾਰਨ ਸੁਣ ਹੋ ਜਾਓਗੇ ਹੈਰਾਨ
- by Preet Kaur
- July 22, 2025
- 0 Comments
ਬਿਊਰੋ ਰਿਪੋਰਟ: ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਬਜ਼ੁਰਗ ਬਾਪੂ ਰੇਹੜੀ ’ਤੇ ਕੂੜਾ-ਕਰਕਟ ਇਕੱਠਾ ਕਰਕੇ ਲਿਜਾਉਂਦਾ ਨਜ਼ਰ ਆ ਰਿਹਾ ਹੈ। ਇਹ ਬਾਪੂ ਜੀ ਇੱਕ ਸੇਵਾਮੁਕਤ ਆਈਪੀਐਸ ਅਧਿਕਾਰੀ (ਡੀਆਈਜੀ) 88 ਸਾਲਾ ਇੰਦਰਜੀਤ ਸਿੰਘ ਸਿੱਧੂ ਹਨ। ਉਹ 6 ਵਜੇ ਆਪਣੀ ਸਵੇਰ ਸ਼ੁਰੂ ਕਰਦੇ ਹਨ। ਜਿਵੇਂ ਹੀ ਜ਼ਿਆਦਾਤਰ ਬਜ਼ੁਰਗ ਸੈਰ
ਲੈਂਡ ਪੂਲਿੰਗ ਸਕੀਮ ਨੂੰ ਲੈ ਕੇ ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ
- by Gurpreet Singh
- July 22, 2025
- 0 Comments
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 22 ਜੁਲਾਈ 2025 ਨੂੰ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਲੈਂਡ ਪੂਲਿੰਗ ਨੀਤੀ ਸਬੰਧੀ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਫੈਸਲਾ ਲਿਆ ਹੈ ਕਿ ਕਿਸਾਨਾਂ ਨੂੰ ਲੈਂਡ ਪੂਲਿੰਗ
