ਸ਼੍ਰੋਮਣੀ ਕਮੇਟੀ ਨੂੰ ਕੇਂਦਰ ਦੇ ਕਬਜ਼ੇ ਤੋਂ ਮੁਕਤ ਕਰਾਉਣ ਦੀ ਵਕਾਲਤ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਚੰਡੀਗੜ੍ਹ ਇਕਾਈ ਵੱਲੋਂ ਅੱਜ ਕਰਵਾਏ ਇੱਕ ਸੈਮੀਨਾਰ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੇਂਦਰ ਦੇ ਕਬਜ਼ੇ ਤੋਂ ਮੁਕਤ ਕਰਾਉਣ ਦੀ ਵਕਾਲਤ ਕੀਤੀ ਗਈ। ਬੁਲਾਰਿਆਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਪੰਜਾਬ ਲੈਜ਼ਿਸਲੇਟਿਵ ਐਕਟ ਵਿੱਚੋਂ ਬਾਹਰ ਕੱਢ ਕੇ ਸੂਬਾ ਪੱਧਰ ਉੱਤੇ ਚੋਣਾਂ ਕਰਾਈਆਂ ਜਾਣ।