ਅੱਜ ਦੇਸ਼ ਭਰ ‘ਚ ਮਨਾਇਆ ਗਿਆ ਨਿੱਜੀਕਰਨ ਅਤੇ ਕਾਰਪੋਰੇਟ ਵਿਰੋਧੀ ਦਿਹਾੜਾ
‘ਦ ਖ਼ਾਲਸ ਬਿਊਰੋ :- ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਨਿੱਜੀਕਰਨ ਅਤੇ ਕਾਰਪੋਰੇਟ ਵਿਰੋਧੀ ਦਿਵਸ ਮਨਾਇਆ ਗਿਆ। ਦੇਸ਼ ਭਰ ਦੀਆਂ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਇੱਕਜੁੱਟਤਾ ਪ੍ਰਗਟਾਉਂਦਿਆਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਜਿਲ੍ਹਾ/ਤਹਿਸੀਲ ਪੱਧਰੀ ਰੋਸ-ਮੁਜ਼ਾਹਰੇ ਕਰਦਿਆਂ ਡਿਪਟੀ-ਕਮਿਸ਼ਨਰਾਂ/ਐਸਡੀਐਮ ਅਤੇ ਤਹਿਸੀਲਦਾਰਾਂ ਰਾਹੀਂ ਪ੍ਰਧਾਨ ਮੰਤਰੀ ਦੇ ਨਾਂਅ ਮੰਗ-ਪੱਤਰ ਭੇਜੇ। ਅੱਜ ਮੇਵਾਤ