ਪੰਜਾਬ ਦੇ ਇਨ੍ਹਾਂ ਦੋ ਕਾਲਜਾਂ ਨੂੰ ਦਿੱਤਾ ਜਾਵੇਗਾ ਸੂਬਾ ਪੱਧਰੀ ਯੂਨੀਵਰਸਿਟੀ ਦਾ ਦਰਜਾ
‘ਦ ਖ਼ਾਲਸ ਬਿਊਰੋ :- ਪੰਜਾਬ ਕੈਬਨਿਟ ਨੇ ਪੰਜਾਬ ਦੇ ਦੋ ਇੰਜੀਨੀਅਰਿੰਗ ਕਾਲਜਾਂ ਨੂੰ ਅਪਗ੍ਰੇਡ ਕਰਕੇ ਸੂਬਾ ਪੱਧਰੀ ਯੂਨੀਵਰਸਿਟੀ ਦਾ ਦਰਜਾ ਦੇਣ ਲਈ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਕਾਲਜਾਂ ਵਿੱਚ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ, ਫਿਰੋਜ਼ਪੁਰ ਅਤੇ ਸਰਦਾਰ ਬੇਅੰਤ ਸਿੰਘ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਕਾਲਜ ਸ਼ਾਮਲ ਹਨ। ਇਸ ਸੰਬੰਧੀ ਬਿੱਲ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ