India Punjab

ਕਿਸਾਨੀ ਸੰਘਰਸ਼ ਦੇ 23 ਦਿਨਾਂ ‘ਚ ਹੋਏ 23 ਜੀਅ ਸ਼ਹੀਦ, ਕਿਸਾਨੀ ਅੰਦੋਲਨ ਦੇ ਸ਼ਹੀਦਾਂ ਨੂੰ ਦਿੱਤੀ ਗਈ ਨਿੱਘੀ ਸ਼ਰਧਾਂਜਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਪੂਰੇ ਦੇਸ਼ ਦਾ ਜਨ ਅੰਦੋਲਨ ਬਣ ਗਿਆ ਹੈ ਅਤੇ ਇਸ ਅੰਦੋਲਨ ਵਿੱਚ ਹਰ ਵਰਗ ਆਪਣਾ ਪੂਰਾ ਯੋਗਦਾਨ ਪਾ ਰਿਹਾ ਹੈ। ਜਿਨ੍ਹਾਂ ਦੀ ਜ਼ਮੀਨ ਵੀ ਨਹੀਂ ਹੈ, ਉਹ ਵੀ ਇਸ ਸੰਘਰਸ਼ ਵਿੱਚ ਕੁੱਦੇ ਹਨ। ਹਰ ਕੋਈ ਕਿਸਾਨਾਂ ਨੂੰ ਪੂਰੀ ਹਮਾਇਤ ਦੇ ਰਿਹਾ ਹੈ। ਕਿਸਾਨੀ

Read More
India

ਕਿਸਾਨ ਯੂਨੀਅਨਾਂ ਵੱਲੋਂ ਕੇਂਦਰ ਖਿਲਾਫ ਜਲਦ ਐਲਾਨੀ ਜਾਏਗੀ ਅਗਲੀ ਰਣਨੀਤੀ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਅੱਜ 19 ਦਸੰਬਰ ਨੂੰ ਕਿਹਾ ਕਿ ਉਹ ਅਗਲੀ ਰਣਨੀਤੀ ਨੂੰ ਅਗਲੇ ਦੋ ਤਿੰਨ ਦਿਨਾਂ ਵਿੱਚ ਐਲਾਨਣਗੀਆਂ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਖੇਤੀ ਕਾਨੂੰਨਾਂ ਬਾਰੇ ਖੇਤੀ ਮਾਹਿਰਾਂ ਤੇ ਕਿਸਾਨ ਯੂਨੀਅਨਾਂ ਦੀ ਕਮੇਟੀ ਬਣਾਉਣ ’ਤੇ ਵਿਚਾਰ ਕਰ ਰਹੀ ਹੈ। ਕਿਸਾਨ ਯੂਨੀਅਨ ਲੀਡਰ

Read More
Punjab

ਆੜਤੀਆਂ ਤੇ ਕਿਸਾਨਾਂ ਦੇ ਲੰਮੇ ਰਿਸ਼ਤੇ ਨੂੰ ਮੋਦੀ ਸਰਕਾਰ ਵੱਲੋਂ ਤੋੜਨ ਦੀ ਕੋਸ਼ਿਸ਼ : ਵਿਜੈ ਇੰਦਰ ਸਿੰਗਲਾ

‘ਦ ਖ਼ਾਲਸ ਬਿਊਰੋ :- ਦਿਨੋਂ-ਦਿਨ ਵੱਧ ਰਹੇ ਕਿਸਾਨੀ ਅੰਦੋਲਨ ਨੂੰ ਦਬਾਉਣ ਲਈ ਕੇਂਦਰ ਸਰਕਾਰ ਵੱਲੋਂ ਹਰ ਤਰਾਂ ਦੇ ਹੱਥ ਕੰਢੇ ਅਪਣਾਏ ਜਾ ਰਹੇ ਹਨ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦੇ ਘਰ ਕੇਂਦਰ ਸਰਕਾਰ ਦੀ ਸ਼ਹਿ ਤੇ ਕੀਤੀ ਗਈ ਇਨਕਮ ਟੈਕਸ ਦੀ ਰੇਡ ਪੂਰੀ ਤਰਾਂ ਨਾਲ ਬਦਲੇ ਦੀ ਭਾਵਨਾ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

Read More
India

ਮੋਦੀ ਸਰਕਾਰ ਕਿਸਾਨ ਹਿਮਾਇਤੀ ਵਪਾਰੀਆਂ ਤੇ ਆੜ੍ਹਤੀਆਂ ਨੂੰ ਡਰਾਉਣ ਦੀ ਕੋਸ਼ਿਸ਼ : ਭਗਵੰਤ ਮਾਨ

‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ ਪੰਜਾਬ ਦੇ ਲੀਡਰ ਭਗਵੰਤ ਮਾਨ ਨੇ ਸੂਬੇ ਦੇ ਆੜ੍ਹਤੀਆਂ ਤੇ ਵਾਪਰੀਆਂ-ਕਾਰੋਬਾਰੀਆਂ ‘ਤੇ ਆਮਦਨ ਕਰ ਵਿਭਾਗ ਵੱਲੋਂ ਕੀਤੀ ਜਾ ਰਹੀ ਅਚਾਨਕ ਛਾਪੇਮਾਰੀ ਨੂੰ ਬਦਲੇ ਦੀ ਭਾਵਨਾ ਨਾਲ ਕੀਤੀ ਜਾ ਰਹੀ ਕਾਰਵਾਈ ਦੱਸਿਆ, ਜਿਸ ‘ਤੇ ਮਾਨ ਨੇ ਮੋਦੀ ਸਰਕਾਰ ਦੀ ਸਖ਼ਤ ਨਿੰਦਿਆ ਕੀਤੀ ਹੈ। ਸੰਸਦ ਮੈਂਬਰ ਭਗਵੰਤ ਮਾਨ ਨੇ ਇੱਕ

Read More
India

ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਵੇਖ ਦੁਖੀ ਹੋਏ ਸੋਨੂੰ ਸੂਦ, ਕਹੀ ਇਹ ਵੱਡੀ ਗੱਲ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਦੇ ਤਿੰਨ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ  ਮਾੜੀ ਹਾਲਤ ਨੂੰ ਵੇਖ ਬਾਲੀਵੁੱਡ ਕਲਾਕਾਰ ਸੋਨੂੰ ਸੂਦ ਨੇ ਕਿਸਾਨਾਂ ਲਈ ਦੁੱਖ ਜ਼ਾਹਿਰ ਕੀਤਾ ਹੈ ਅਤੇ ਇਸਦੇ ਨਾਲ ਹੀ ਸੋਨੂੰ ਸੂਦ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਦੀ ਉਮੀਦ ਕੀਤੀ ਹੈ। ਹਰਿਆਣਾ, ਪੰਜਾਬ ਅਤੇ ਹੋਰ

Read More
Khaas Lekh Religion

ਧਰਮ ਅਤੇ ਮਾਨਵਤਾ ਦੇ ਲਈ ਸ਼ਹੀਦੀ ਦੇਣ ਵਾਲੇ, ਵੈਰਾਗਮਈ ਰਹਿਬਰ ਪਾਤਸ਼ਾਹ ਹਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਜਿਨ੍ਹਾਂ ਦੀ ਸ਼ਹਾਦਤ ਨੂੰ ਅਸੀਂ ਯਾਦ ਕਰ ਰਹੇ ਹਾਂ, ਉਨ੍ਹਾਂ ਦੀ ਸ਼ਹਾਦਲ ਲਈ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇੱਕ ਸ਼ਬਦ ਵਰਤਿਆ ਹੈ ਠੀਕਰਿ ਫੋਰਿ ਦਿਲੀਸਿ ਸਿਰਿ ਪ੍ਰਭ ਪੁਰ ਕੀਯਾ ਪਯਾਨ।। ਤੇਗ ਬਹਾਦਰ ਸੀ ਕ੍ਰਿਆ ਕਰੀ ਨ ਕਿਨਹੂੰ ਆਨ।। ਸ਼ਹੀਦੀ ਦਾ ਅਰਥ ਉਨ੍ਹਾਂ ਨੇ ਕਿਹਾ ਕਿ ਦੁਨੀਆ

Read More
India

ਖੇਤੀ ਕਾਨੂੰਨਾਂ ਦੇ ਮਸਲੇ ਦਾ ਹੱਲ ਅਦਾਲਤ ਨਹੀਂ, ਕੇਂਦਰ ਸਰਕਾਰ ਕੱਢੇ – ਕਿਸਾਨ ਲੀਡਰ

‘ਦ ਖ਼ਾਲਸ ਬਿਊਰੋ :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਅੱਜ ਦਿੱਲੀ ਦੀਆਂ ਸਰਹੱਦਾਂ ਤੱਕ ਪਹੁੰਚ ਗਿਆ ਹੈ। ਕਿਸਾਨੀ ਅੰਦੋਲਨ ਨੂੰ ਹਰ ਵਰਗ ਦੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਨੂੰ ਮਨਾਉਣ ਲਈ ਸਰਕਾਰ ਵੱਲੋਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇੱਕ ਪਾਸੇ ਕੇਂਦਰ ਸਰਕਾਰ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹੋਣ ਦਾ ਦਾਅਵਾ ਕਰ

Read More
India

ਖੇਤੀ ਕਾਨੂੰਨ ਖੇਤੀ ਸੈਕਟਰ ਨੂੰ ਪੂਰੀ ਤਰ੍ਹਾਂ ਪੂੰਜੀਪਤੀਆਂ ਦੇ ਹਵਾਲੇ ਕਰਨ ਲਈ ਲਿਆਂਦੇ ਗਏ ਹਨ – ਪੰਧੇਰ

‘ਦ ਖ਼ਾਲਸ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਖੇਤੀ ਕਾਨੂੰਨ ਖੇਤੀ ਸੈਕਟਰ ਨੂੰ ਪੂਰੀ ਤਰ੍ਹਾਂ ਪੂੰਜੀਪਤੀਆਂ ਦੇ ਹਵਾਲੇ ਕਰਨ ਲਈ ਲਿਆਂਦੇ ਗਏ ਹਨ। ਜ਼ਰੂਰੀ ਵਸਤਾਂ ਕਾਨੂੰਨ, 2020 ਨਾਲ ਕਾਰਪੋਰੇਟ, ਕਿਸਾਨਾਂ ਦੀ ਉਪਜ ਘੱਟ ਕੀਮਤ ਉੱਤੇ ਖਰੀਦ ਕੇ ਮਨਮਰਜੀ ਨਾਲ

Read More
India

ਹਰਿਆਣਾ ਵਿੱਚ ਭਾਜਪਾ ਨੇ SYL ਨਹਿਰ ਦੇ ਮੁੱਦੇ ‘ਤੇ ਇੱਕ ਦਿਨ ਦੀ ਭੁੱਖ ਹੜਤਾਲ ਕਰਨ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਦੇਸ਼ ਦੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ਉੱਤੇ ਡਟੇ ਹੋਏ ਹਨ, ਉੱਥੇ ਹੀ ਹਰਿਆਣਾ ਵਿੱਚ ਭਾਜਪਾ ਨੇ SYL ਨਹਿਰ ਦੇ ਮੁੱਦੇ ਨੂੰ ਮੁੜ ਹਵਾ ਦਿੰਦੇ ਹੋਏ ਅੱਜ ਇੱਕ ਦਿਨ ਦੀ ਭੁੱਖ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਲੀਡਰ ਪੰਜਾਬ ਤੋਂ ਪਾਣੀ ਲੈਣ ਦੀ

Read More
India

ਨਵੇਂ ਸਾਲ ਤੋਂ ਪਹਿਲਾਂ ਨਿਕਲ ਸਕਦਾ ਹੈ ਕਿਸਾਨੀ ਮਸਲੇ ਦਾ ਹੱਲ – ਖੇਤੀਬਾੜੀ ਮੰਤਰੀ ਤੋਮਰ

‘ਦ ਖ਼ਾਲਸ ਬਿਊਰੋ :- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਨੂੰ ਉਮੀਦ ਹੈ ਕਿ ਨਵੇਂ ਸਾਲ ਤੋਂ ਪਹਿਲਾਂ ਖੇਤੀ ਕਾਨੂੰਨਾਂ ਖ਼ਿਲਾਫ਼ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਹੱਲ ਕੱਢ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਸੰਕਟ ਨੂੰ ਖ਼ਤਮ ਕਰਨ ਲਈ ਕਿਸਾਨਾਂ ਦੇ ਵੱਖ-ਵੱਖ ਸਮੂਹਾਂ ਨਾਲ ਗੈਰ-ਰਸਮੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

Read More