ਕਪੂਰਥਲਾ ਦੇ ਕਿਸਾਨਾਂ ਨੇ ਦਿੱਲੀ ਜਾ ਰਹੇ ਟਰੈਕਟਰਾਂ ਵਿੱਚ ਲੱਖਾਂ ਰੁਪਏ ਦਾ ਮੁਫਤ ਡੀਜ਼ਲ ਪਾ ਕੇ ਕੀਤੀ ਸੇਵਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਅੱਜ ਪੂਰੇ ਦੇਸ਼ ਦਾ ਜਨ ਅੰਦੋਲਨ ਬਣ ਗਿਆ ਹੈ। ਕਿਸਾਨੀ ਅੰਦੋਲਨ ਨੂੰ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ। ਕਿਸਾਨੀ ਅੰਦੋਲਨ ਦੀ ਗੂੰਜ ਵਿਦੇਸ਼ਾਂ ਵਿੱਚ ਵੀ ਪਹੁੰਚ ਗਈ ਹੈ ਅਤੇ ਵਿਦੇਸ਼ਾਂ ਵਿੱਚ ਵਸਦਾ ਪੰਜਾਬੀ ਭਾਈਚਾਰਾ ਕਿਸਾਨੀ ਅੰਦੋਲਨ ਦਾ ਪੂਰਾ ਸਮਰਥਨ