ਔਖੀ ਘੜੀ ‘ਚ ਦੂਜੇ ਸੂਬਿਆਂ ਦਾ ਵੀ ਢਿੱਡ ਭਰ ਰਿਹਾ ਪੰਜਾਬ-ਆਸ਼ੂ
‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਲਾਗੂ ਲਾਕਡਾਊਨ ਦੋਰਾਨ ਦੇਸ਼ ਵਾਸੀਆਂ ਨੂੰ ਖੁਰਾਕ ਸੁਰੱਖਿਆ ਦੇਣ ਵਿੱਚ ਪੰਜਾਬ ਰਾਜ ਅਹਿਮ ਭੂਮਿਕਾ ਨਿਭਾ ਰਿਹਾ ਹੈ। ਤੇ ਇੱਕ ਦਿਨ ਵਿੱਚ ਪੰਜਾਬ ਰਾਜ ਦੇ ਗੁਦਾਮਾਂ ਵਿੱਚੋਂ 1.25 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲ 50 ਵਿਸ਼ੇਸ਼ ਗੱਡੀਆਂ ਰਾਹੀਂ ਦੇਸ਼ ਦੇ ਦੂਸਰੇ ਸੂਬਿਆਂ ਭੇਜਿਆ ਜਾ ਰਿਹਾ ਹੈ।