ਮੁੱਖ ਮੰਤਰੀ ਮਾਨ ਦੀ ਸਾਥੀਆਂ ਨੂੰ ਨੇਕ ਨਸੀਅਤ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਪੰਜਾਬ ਕੈਬਨਿਟ ਵਿੱਚੋਂ ਬਰਖਾਸਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਖਤੀ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਇਹ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਆਪਣੇ ਕੰਮ ਤੋਂ ਦੂਰ ਰੱਖਣ ।
