ਪੰਜਾਬੀ ਯੂਨੀਵਰਸਿਟੀ ਵਿੱਚ ਮਾਂ ਬੋਲੀ ਹੋਈ ਬੇਗਾਨੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਦੀ ਪ੍ਰਫੁੱਲਤਾ ਲਈ ਬਣਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਮਾਂ ਬੋਲੀ ਬੇਗਾਨੀ ਹੋ ਕੇ ਰਹਿ ਗਈ ਹੈ। ਯੂਨੀਵਰਸਿਟੀ ਵੱਲੋਂ ਪੰਜਾਬੀ ਭਾਸ਼ਾ ਨਾਲ ਮਤਰੇਈ ਮਾਂ ਵਾਲਾ ਸਲੂਕ ਹੋਣ ਲੱਗਾ ਹੈ। ਯੂਨੀਵਰਸਿਟੀ ਨੇ ਮਾਂ ਬੋਲੀ ਵਿਰੋਧੀ ਫੈਸਲਾ ਲੈਂਦਿਆਂ ਪੰਜਾਬੀ ਨਾਲ ਸਬੰਧਿਤ ਦੋ ਵਿਭਾਗਾਂ ਦਾ ਰਲੇਵਾਂ ਕਰਕੇ ਖੋਜ ਦਾ ਗਲਾ ਘੁੱਟ ਦਿੱਤਾ
