ਸਿੱਧੂ ਹੈ ਜਨਤਾ ਦੀ ਮੰਗ, ਪੜ੍ਹੋ ਵੱਖ-ਵੱਖ ਲੀਡਰਾਂ ਨੇ ਕੀ ਕਿਹਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਹੋਈ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਬਹੁਤ ਵਧੀਆ ਫੈਸਲਾ ਲਿਆ ਹੈ। ਇਹ ਪੰਜਾਬ ਦੇ ਲੋਕਾਂ ਦੀ ਆਵਾਜ਼ ਸੀ। ਅਸੀਂ ਹਾਈਕਮਾਨ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ।