ਬਰਗਾੜੀ ਬੇਅਦਬੀ ਮਾਮਲਾ : ਭਾਜਪਾ ਲੀਡਰ ਨੇ ਕੈਪਟਨ ਸਰਕਾਰ ਨੂੰ ਦੱਸਿਆ ਮਾਮਲੇ ‘ਚ ਸਭ ਤੋਂ ਵੱਡਾ ਦੋਸ਼ੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਲੀਡਰ ਹਰਜੀਤ ਗਰੇਵਾਲ ਨੇ ਐੱਸ.ਪੀ.ਐੱਸ ਪਰਮਾਰ ਦੀ ਅਗਵਾਈ ਹੇਠ ਐੱਸਆਈਟੀ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਵਿੱਚ 6 ਲੋਕਾਂ ਦੀ ਗ੍ਰਿਫਤਾਰੀ ਸਬੰਧੀ ਕਿਹਾ ਕਿ ‘ਜੇ ਕੋਈ ਸਬੂਤ ਹਨ ਤਾਂ ਉਨ੍ਹਾਂ ਨੂੰ ਸਾਹਮਣੇ ਲਿਆ ਕੇ ਅਸਲ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਬੇਅਦਬੀ ਮਾਮਲੇ ਦੀ ਸਿਆਸਤ ਤੋਂ ਪ੍ਰੇਰਿਤ ਜਾਂਚ ਨਹੀਂ ਹੋਣੀ ਚਾਹੀਦੀ।