ਕੀ ਵਿਧਾਇਕ ਪਰਗਟ ਸਿੰਘ ਦੀਆਂ ਸਲਾਹਾਂ ਨੂੰ ਮੰਨਣਗੇ ਕੈਪਟਨ ?
ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਬਾਗੀ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੂੰ ਵੱਖ-ਵੱਖ ਮੁੱਦਿਆਂ ਦਾ ਹੱਲ ਕਰਨ ਲਈ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਮਸਲਿਆਂ ’ਤੇ ਮੁੱਖ ਮੰਤਰੀ ਨਾਲ ਲਗਭਗ ਪੌਣਾ ਘੰਟਾ ਚਰਚਾ ਕੀਤੀ ਹੈ।