ਡੀਜੀਪੀ ਦੇ ਜ਼ਹਿਰ ਭਰੇ ਬਿਆਨ ਦਾ ਅਸਰ,ਕਰਤਾਰਪੁਰ ਸਾਹਿਬ ਤੋਂ ਮੁੜੀ ਸੰਗਤ ਦੀ ਚੈਕਿੰਗ ਸ਼ੁਰੂ
ਚੰਡੀਗੜ੍ਹ- ਡੀਜੀਪੀ ਦੇ ਬਿਆਨ ਤੋਂ ਬਾਅਦ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਪਿੰਡ ਡੇਅਰੀਵਾਲ ਦੇ ਕੁੱਝ ਸਿੱਖ ਸ਼ਰਧਾਲੂਆਂ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਪੁੱਛ-ਪੜਤਾਲ ਤੋਂ ਸਿੱਖ ਸੰਗਤ ’ਚ ਭਾਰੀ ਰੋਸ ਹੈ। ਇਹ ਸ਼ਰਧਾਲੂ ਪਿਛਲੇ ਦਿਨੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਲਈ ਗਏ ਸਨ। ਪਿੰਡ ਵਾਸੀ ਰਣਜੀਤ ਸਿੰਘ ਅਤੇ ਹਰਦੀਪ ਸਿੰਘ ਨੇ ਦੱਸਿਆ