ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਤਿੰਨਾ ਰੋਜਾ ਜੋੜ ਮੇਲਾ ਸ਼ੁਰੂ
‘ਦ ਖਾਲਸ ਬਿਉਰੋ:ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਤਿੰਨ ਰੋਜਾ ਜੋੜ ਮੇਲਾ ਅੱਜ ਤੋਂ ਸ਼੍ਰੀ ਫਤਿਹਗੜ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ। ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਸੰਗਤ ਬੜੀ ਸ਼ਰਧਾ ਨਾਲ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਸੰਗਤ ਦੀ ਸਹੂਲਤ ਲਈ ਥਾਂ-ਥਾਂ ‘ਤੇ ਲੰਗਰ ਲਾਏ ਗਏ ਹਨ।
