ਆਰਡੀਨੈਂਸ ਨਹੀਂ, ਕਿਸਾਨਾਂ ਦੀ ਮੌਤ ਦੇ ਵਾਰੰਟ ਨੇ- ਕਿਸਾਨ ਜਥੇਬੰਦੀਆਂ
‘ਦ ਖ਼ਾਲਸ ਬਿਊਰੋ:- ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਪੂਰੇ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਵੀ ਖੇਤੀ ਆਰਡੀਨੈਂਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਮੋਟਰਸਾਈਕਲ ਰੋਸ ਮਾਰਚ ਕੱਢਿਆ ਗਿਆ ਹੈ। ਕਿਸਾਨਾਂ ਨੇ ਆਰਡੀਨੈਂਸ ਲਾਗੂ ਨਾ ਕਰਨ ਲਈ