ਪੰਜਾਬ ਪਹੁੰਚ ਕੇ ਵੀ ਆਪਣੇ ਘਰਾਂ ‘ਚ ਨਹੀਂ ਜਾ ਸਕਦੀ ਹਜ਼ੂਰ ਸਾਹਿਬ ਤੋਂ ਪਰਤੀ ਸੰਗਤ
‘ਦ ਖ਼ਾਲਸ ਬਿਊਰੋ :- ਤਖ਼ਤ ਸ਼੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ’ਚੋਂ ਦਰਜਨ ਤੋਂ ਵੱਧ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਅਤੇ ਸਰਕਾਰ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਫ਼ੈਸਲੇ ਮੁਤਾਬਕ ਸਰਹੱਦੀ ਜ਼ਿਲ੍ਹੇ ’ਚ ਹੁਣ ਤੱਕ ਆਏ 221 ਸ਼ਰਧਾਲੂਆਂ ਨੂੰ 14 ਦਿਨਾਂ ਲਈ ਇਕਾਂਤਵਾਸ ਕੀਤਾ ਜਾ