ਸੋਫ਼ੀ ਟਰੂਡੋ ਨੇ ਦੁਆਵਾਂ ਮੰਗਣ ਵਾਲੇ ਹਰ ਵਿਅਕਤੀ ਨੂੰ ਭੇਜਿਆ ਪਿਆਰ
ਚੰਡੀਗੜ੍ਹ- (ਪੁਨੀਤ ਕੌਰ) ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫ਼ੀ ਗ੍ਰੈਗਰੀ ਟਰੂਡੋ 12 ਮਾਰਚ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਪੀੜਤ ਹੋ ਗਏ ਸਨ। 16 ਦਿਨਾਂ ਬਾਅਦ ਕੋਰੋਨਾਵਾਇਰਸ ਤੋਂ ਠੀਕ ਹੋਣ ਤੋਂ ਬਾਅਦ ਜਸਟਿਨ ਟਰੂਡੋ ਦੀ ਪਤਨੀ ਨੇ ਉਨ੍ਹਾਂ ਸਾਰਿਆਂ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਸ ਦੀ ਸਿਹਤਯਾਬੀ ਲਈ ਅਰਦਾਸਾਂ ਕੀਤੀਆਂ ਸਨ।