ਕੈਪਟਨ ਤੇ ਸਿੱਧੂ ਮਾਰ ਰਹੇ ਨੇ ਅੱਕੀ ਪਲਾਹੀਂ ਹੱਥ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪੈਰ ਨਹੀਂ ਲੱਗੇ ਹਨ ਅਤੇ ਉਹ ਆਪਣੀ ਪੈਂਠ ਜਮਾਉਣ ਲਈ ਅੱਕੀ ਪਲਾਹੀਂ ਹੱਥ ਮਾਰ ਰਹੇ ਹਨ। ਨਵਜੋਤ ਸਿੰਘ ਸਿੱਧੂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਨਾਲ ਮੁੜ ਵਿਵਾਦਾਂ ਵਿੱਚ ਘਿਰ ਕੇ ਰਹਿ ਗਏ
